ਕਿਸਾਨੀ ਅੰਦੋਲਨ: PM ਮੋਦੀ ਅਪਣਾ ਨੰਬਰ ਦੇਣ, ਅਸੀਂ ਫੋਨ ‘ਤੇ ਗੱਲ ਕਰ ਲਵਾਂਗੇ-ਰਾਕੇਸ਼ ਟਿਕੈਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਅੱਜ ਕੀਤਾ ਜਾ  ਰਿਹਾ ਚੱਕਾ ਜਾਮ

PM Modi and Rakesh Tikait

ਨਵੀਂ ਦਿੱਲੀ: ਕਿਸਾਨ ਆਗੂ ਰਾਕੇਸ਼ ਟਿਕੈਤ ਅਨੁਸਾਰ ਅੰਦੋਲਨਕਾਰੀ ਕਿਸਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਮੋਦੀ ਦੇ ਸੱਦੇ ਦਾ ਇੰਤਜ਼ਾਰ ਕਰ ਰਹੇ ਹਨ। ਮੋਦੀ ਨੇ ਹਾਲ ਹੀ ਵਿੱਚ ਸਰਬ ਪਾਰਟੀ ਮੀਟਿੰਗ ਵਿੱਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਸਿਰਫ ਇੱਕ ਫੋਨ ਕਾਲ ਤੋਂ ਦੂਰ ਹੈ

ਪ੍ਰਧਾਨ ਮੰਤਰੀ ਨੇ ਕਿਹਾ ਸੀ ਕਿ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਕਿਸਾਨ ਆਗੂ ਜਦੋਂ ਵੀ ਚਾਹੁਣ ਫੋਨ ਕਰ ਸਕਦੇ ਹਨ। ਇਸ 'ਤੇ ਰਾਕੇਸ਼ ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਆਪਣਾ ਨੰਬਰ ਉਨ੍ਹਾਂ ਨੂੰ ਦੇਣਾ ਚਾਹੀਦਾ ਹੈ ਤਾਂ ਜੋ ਉਹ ਕਾਲ ਕਰ ਸਕਣ। ਟਿਕੈਤ ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਵਿਚਕਾਰ ਗਾਜੀਪੁਰ ਸਰਹੱਦ 'ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ।

ਅੱਜ ਕੀਤਾ ਜਾ  ਰਿਹਾ ਚੱਕਾ ਜਾਮ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਦੇਸ਼ਭਰ 'ਚ ਚੱਕਾ ਜਾਮ ਕੀਤਾ ਗਿਆ ਹੈ। ਅੱਜ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਛੱਡ ਕੇ ਬਾਕੀ ਪੂਰੇ ਦੇਸ਼ 'ਚ ਸੜਕਾਂ 'ਤੇ ਕਿਸਾਨ ਚੱਕਾ ਜਾਮ ਕੀਤਾ। ਦੇਸ਼ ਭਰ ਦੇ ਕੌਮੀ ਤੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਗਿਆ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ। ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ। ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ਭਰ 'ਚ ਕਿਸਾਨਾਂ ਵੱਲੋਂ ਕੀਤੇ ਚੱਕਾ ਜਾਮ ਨੂੰ ਭਰਮਾ ਹੁੰਗਾਰਾ  ਮਿਲ ਰਿਹਾ ਹੈ।