ਚੱਕਾ ਜਾਮ ਨੂੰ ਰਾਹੁਲ ਗਾਂਧੀ ਵੱਲੋਂ ਸਮਰਥਨ, ਖੇਤੀ ਕਾਨੂੰਨਾਂ ਨੂੰ ਦੱਸਿਆ ਦੇਸ਼ ਲਈ ਘਾਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਹੁਲ ਨੇ ਖੇਤੀ ਕਾਨੂੰਨਾਂ ਨੂੰ ਨਾ ਸਿਰਫ਼ ਕਿਸਾਨ, ਮਜਦੂਰਾਂ ਲਈ ਘਾਤਕ ਦੱਸਿਆ ਬਲਕਿ ਦੇਸ਼ ਦੀ ਜਨਤਾ ਲਈ ਵੀ ਘਾਤਕ ਕਰਾਰ ਦਿੱਤਾ।"

rahul gandhi

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖਿਲਾਫ ਕਿਸਾਨ ਅੱਜ ਦੇਸ਼-ਵਿਆਪੀ ਚੱਕਾ ਜਾਮ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ 'ਚ ਅੱਜ ਦੁਪਹਿਰ 12 ਵਜੇ ਤੋਂ ਤਿੰਨ ਵਜੇ ਤਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਉੱਥੇ ਹੀ ਹੁਣ ਕਾਂਗਰਸ ਲੀਡਰ ਰਾਹੁਲ ਗਾਂਧੀ ਨੇ ਕਿਸਾਨਾਂ ਦੇ ਚੱਕਾ ਜਾਮ ਦਾ ਸਮਰਥਨ ਕੀਤਾ ਹੈ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ," ਕਿਸਾਨਾਂ ਦਾ ਸ਼ਾਂਤੀਪੂਰਵਕ ਸੱਤਿਆਗ੍ਰਹਿ ਦੇਸ਼ਹਿਤ 'ਚ ਹੈ। ਰਾਹੁਲ ਨੇ ਖੇਤੀ ਕਾਨੂੰਨਾਂ ਨੂੰ ਨਾ ਸਿਰਫ਼ ਕਿਸਾਨ, ਮਜਦੂਰਾਂ ਲਈ ਘਾਤਕ ਦੱਸਿਆ ਬਲਕਿ ਦੇਸ਼ ਦੀ ਜਨਤਾ ਲਈ ਵੀ ਘਾਤਕ ਕਰਾਰ ਦਿੱਤਾ।"

ਜਿਕਰਯੋਗ ਹੈ ਕਿ ਦੇਸ਼ ਭਰ ਦੇ ਕੌਮੀ ਤੇ ਰਾਜ ਮਾਰਗਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਜਾਮ ਕੀਤਾ ਜਾਵੇਗਾ। ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਜਿਵੇਂ ਐਂਬੂਲੈਂਸ, ਸਕੂਲ ਬੱਸ ਆਦਿ ਰੋਕਿਆਂ ਨਹੀਂ ਜਾਣਗੀਆਂ। ਚੱਕਾ ਜਾਮ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਅਹਿੰਸਕ ਰਹੇਗਾ। ਅੱਜ ਦਿੱਲੀ, ਯੂਪੀ ਤੇ ਉੱਤਰਾਖੰਡ ਨੂੰ ਛੱਡ ਕੇ ਬਾਕੀ ਪੂਰੇ ਦੇਸ਼ 'ਚ ਸੜਕਾਂ 'ਤੇ ਕਿਸਾਨ ਚੱਕਾ ਜਾਮ ਕੀਤਾ।