ਦਿੱਲੀ ਕੇ ਐੱਮ ਪੀ ਰੋਡ ‘ਤੇ ਹਜ਼ਾਰਾਂ ਕਿਸਾਨਾਂ ਨੇ ਕੀਤਾ ਸ਼ਾਂਤਮਈ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਕੇਂਦਰ ਸਰਕਾਰ ਕਦੇ ਇੰਟਰਨੈੱਟ ਬੰਦ ਕਰ ਦਿੰਦੀ ਹੈ ,ਕਦੇ ਕਿਸਾਨਾਂ ਨੂੰ ਮਿਲਣ ਵਾਲੀਆਂ ਜ਼ਰੂਰੀ ਵਸਤੂਆਂ ਦੀ ਹੀ ਸਪਲਾਈ ਰੋਕ ਦਿੰਦੀ ਹੈ ।

Farmer Protest

ਨਵੀਂ ਦਿੱਲੀ ,ਸ਼ੈਸ਼ਵ ਨਾਗਰਾ: ਕੁੰਡਲੀ ਮਨੇਸਰ ਪਲਵਲ ਐਕਸਪ੍ਰੈਸ ‘ਤੇ ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸਰਕਾਰ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀ ਲਈ ਸਾਜ਼ਿਸ਼ਾਂ ਰਚ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਦੇ ਇੰਟਰਨੈੱਟ ਬੰਦ ਕਰ ਦਿੰਦੀ ਹੈ , ਕਦੇ ਕਿਸਾਨਾਂ ਨੂੰ ਮਿਲਣ ਵਾਲੀਆਂ ਜ਼ਰੂਰੀ ਵਸਤੂਆਂ ਦੀ ਸਪਲਾਈ ਰੋਕ ਦਿੰਦੀ ਹੈ । ਕਿਸਾਨਾਂ ਨੇ ਕਿਹਾ ਕਿ ਸਰਕਾਰ ਦੀਆਂ ਵਧੀਕੀਆਂ ਦੇ ਖ਼ਿਲਾਫ਼ ਅੱਜ ਪੂਰੇ ਦੇਸ਼ ਦੀ ਵਿਚ ਤਿੰਨ ਘੰਟੇ ਲਈ ਚੱਕਾ ਜਾਮ ਕਰਨ ਦਾ ਸੱਦਾ ਦਿੱਤਾ ਗਿਆ ਸੀ । ਇਸੇ ਕੜੀ  ਤਹਿਤ ਕਿ ਕੇਐੱਮਪੀ ਰੋਡ ‘ਤੇ ਹਜ਼ਾਰਾਂ ਕਿਸਾਨਾਂ ਨੇ ਸ਼ਾਂਤਮਈ ਢੰਗ ਨਾਲ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਹੈ ।  

Related Stories