ਹੁਣ UN ਮਨੁੱਖੀ ਅਧਿਕਾਰਾਂ ਨੇ ਕਿਸਾਨੀ ਅੰਦੋਲਨ ਉੱਤੇ ਟਵੀਟ ਕਰਦਿਆਂ ਕਿਹਾ-ਵੱਧ ਤੋਂ ਵੱਧ ਸੰਜਮ ਵਰਤੋ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।

UN human rights

ਨਵੀਂ ਦਿੱਲੀ- ਖੇਤੀ ਕਾਨੂੰਨਾਂ ਦੇ ਖਿਲ਼ਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ ਹੁੰਦਾ ਜਾ ਰਿਹਾ ਹੈ ਇਸ ਦੇ ਚਲਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਅੱਜ ਦੇਸ਼ਭਰ 'ਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਲੇ ਵੀ ਡਟੇ ਹੋਏ ਹਨ। ਇਸ ਵਿਚਕਾਰ ਅੱਜ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਨੇ ਵੀ ਕਿਸਾਨ ਅੰਦੋਲਨ ਉੱਤੇ ਇੱਕ ਟਵੀਟ ਕੀਤਾ। ਜਿਸ ਵਿਚ ਇੰਟਰਨੈੱਟ ਦੀ ਪਾਬੰਦੀ ਦਾ ਵੀ ਜ਼ਿਕਰ ਕੀਤਾ ਗਿਆ ਸੀ। 

ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਨੇ ਆਪਣੇ ਟਵੀਟ ਵਿਚ ਲਿਖਿਆ ਕਿ ਅਸੀਂ ਭਾਰਤ ਵਿਚ ਅਧਿਕਾਰੀਆਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਵਿਚ ਵੱਧ ਤੋਂ ਵੱਧ ਸੰਜਮ ਵਰਤਣਾ ਚਾਹੀਦਾ ਹੈ। ਪ੍ਰਗਟਾਵੇ ਦੇ ਅਧਿਕਾਰ ਨੂੰ ਸ਼ਾਂਤਮਈ ਢੰਗ ਨਾਲ ਓਫ਼ਲਾਈਨ ਅਤੇ ਆਨਲਾਈਨ ਦੋਵਾਂ ਦੀ ਰੱਖਿਆ ਕਰਨੀ ਚਾਹੀਦੀ ਹੈ।  ਸਾਰਿਆਂ ਲਈ ਇਸ ਮੁੱਦੇ ਦਾ ਹੱਲ ਲੱਭਣਾ ਮਹੱਤਵਪੂਰਨ ਹੈ। 

ਮਹੱਤਵਪੂਰਣ ਗੱਲ ਇਹ ਹੈ ਕਿ ਦੋ ਮਹੀਨਿਆਂ ਤੋਂ ਭਾਰਤ ਵਿੱਚ ਚੱਲ ਰਿਹਾ ਕਿਸਾਨ ਅੰਦੋਲਨ ਹੁਣ ਪੂਰੀ ਦੁਨੀਆ ਵਿੱਚ ਸੁਰਖੀਆਂ ਬਟੋਰ ਰਿਹਾ ਹੈ। ਅਮਰੀਕੀ ਪੌਪ ਸਟਾਰ ਰਿਹਾਨਾ ਨੇ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ ਜਿਸ ਤੋਂ ਬਾਅਦ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ।