PM ਮੋਦੀ ਸਮੇਤ ਇਹਨਾਂ ਦਿੱਗਜ ਨੇਤਾਵਾਂ ਨੇ ਲਤਾ ਮੰਗੇਸ਼ਕਰ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ
Published : Feb 6, 2022, 2:38 pm IST
Updated : Feb 6, 2022, 5:04 pm IST
SHARE ARTICLE
Lata Mangeshkar
Lata Mangeshkar

92 ਸਾਲ ਦੀ ਉਮਰ ਵਿਚ ਲਤਾ ਮੰਗੇਸ਼ਕਰ ਦੀ ਹੋਈ ਮੌਤ

 

ਚੰਡੀਗੜ੍ਹ: ਗਾਇਕਾ ਲਤਾ ਮੰਗੇਸ਼ਕਰ ਦਾ ਐਤਵਾਰ ਨੂੰ 92 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ । ਲਤਾ ਮੰਗੇਸ਼ਕਰ ਨੂੰ 8 ਜਨਵਰੀ ਨੂੰ ਕੋਰੋਨਾ ਅਤੇ ਨਿਮੋਨੀਆ ਦੇ ਚੱਲਦਿਆਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਏ। ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਸਮੇਤ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਸੋਗ ਪ੍ਰਗਟ ਕੀਤਾ ਹੈ।

Lata MangeshkarLata Mangeshkar

 ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਲਤਾ ਜੀ ਦੇ ਦੇਹਾਂਤ ਦੀ ਖ਼ਬਰ ਦੁਖਦਾਈ ਹੈ। ਉਨ੍ਹਾਂ ਦੀਆਂ ਪ੍ਰਾਪਤੀਆਂ ਬੇਮਿਸਾਲ ਹੋਣਗੀਆਂ।

 

 

 ਪੀਐਮ ਮੋਦੀ ਨੇ ਪ੍ਰਗਟਾਇਆ ਦੁੱਖ
ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਸੋਗ ਪ੍ਰਗਟ ਕਰਦਿਆਂ ਪੀਐਮ ਮੋਦੀ ਨੇ ਕਿਹਾ, ‘ਮੈਂ ਆਪਣੇ ਦਰਦ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕਰ ਸਕਦਾ। ਲਤਾ ਦੀਦੀ ਸਾਨੂੰ ਛੱਡ ਕੇ ਚਲੀ ਗਈ ਹੈ। ਉਹ ਸਾਡੇ ਦੇਸ਼ ਵਿੱਚ ਇੱਕ ਖਾਲੀਪਨ ਛੱਡ ਗਏ ਹਨ  ਜਿਸਨੂੰ ਭਰਿਆ ਨਹੀਂ ਜਾ ਸਕਦਾ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਨੂੰ ਭਾਰਤੀ ਸੰਸਕ੍ਰਿਤੀ ਦੇ ਇੱਕ ਦਿੱਗਜ ਵਜੋਂ ਯਾਦ ਰੱਖਣਗੀਆਂ, ਜਿਨ੍ਹਾਂ ਦੀ ਸੁਰੀਲੀ ਆਵਾਜ਼ ਵਿੱਚ ਲੋਕਾਂ ਨੂੰ ਮੰਤਰਮੁਗਧ ਕਰਨ ਦੀ ਬੇਮਿਸਾਲ ਸਮਰੱਥਾ ਸੀ।”

 

 

ਕੇਂਦਰੀ ਮੰਤਰੀ ਨਿਤਿਨ ਗਡਕਰੀ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਦੇਸ਼ ਦੀ ਸ਼ਾਨ ਤੇ ਸੰਗੀਤ ਜਗਤ ਦੀ ਸਿਰਮੌਰ ਸੁਰਾਂ ਦੀ ਮੱਲਿਕਾ ਭਾਰਤ ਰਤਨ ਲਤਾ ਮੰਗੇਸ਼ਕਰ ਜੀ ਦੇ ਦਿਹਾਂਤ ‘ਤੇ ਬਹੁਤ ਹੀ ਦੁਖਦ ਹੈ। ਇਸ ਪੁੰਨ ਆਤਮਾ ਨੂੰ ਮੇਰੀ ਸ਼ਰਧਾਂਜਲੀ। ਉਨ੍ਹਾਂ ਦਾ ਜਾਣਾ ਦੇਸ਼ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਸਾਰੇ ਸੰਗੀਤ ਸਾਧਕਾਂ ਲਈ ਹਮੇਸ਼ਾ ਪ੍ਰੇਰਣਾ ਸੀ।

 

ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ 'ਤੇ ਦੁੱਖ ਪ੍ਰਗਟ  ਕਰਦਿਆਂ ਕਿਹਾ ਕਿ ਅੱਜ ਇਕ ਯੁੱਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲਤਾ ਜੀ ਹਮੇਸ਼ਾ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਰਹਿਣਗੇ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement