Parliament Budget Session: ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਨੂੰ ਲੈ ਕੇ ਸੰਸਦ 'ਚ ਹੰਗਾਮਾ, ਵਿਦੇਸ਼ ਮੰਤਰੀ 2 ਵਜੇ ਕਰਨਗੇ ਸੰਬੋਧਨ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਦੇਸ਼ ਮੰਤਰੀ S Jaishankar ਦੁਪਹਿਰ 2 ਵਜੇ ਕਰਨਗੇ ਸੰਬੋਧਨ

S Jaishankar


ਰਾਜ ਸਭਾ ਵਿੱਚ ਵਿਰੋਧੀ ਪਾਰਟੀਆਂ ਨੇ ਵੀਰਵਾਰ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਅਤੇ ਪ੍ਰਯਾਗਰਾਜ ਮਹਾਂਕੁੰਭ ​​ਹਾਦਸੇ ਸਮੇਤ ਕਈ ਮੁੱਦਿਆਂ 'ਤੇ ਹੰਗਾਮਾ ਕੀਤਾ।

ਜਾਣਕਾਰੀ ਮੁਤਾਬਿਕ ਸਦਨ ਦੀ ਕਾਰਵਾਈ ਜਿਵੇਂ ਹੀ ਸ਼ੁਰੂ ਹੋਈ, ਵਿਰੋਧੀ ਧਿਰ ਦੇ ਮੈਂਬਰਾਂ ਨੇ ਇਨ੍ਹਾਂ ਮੁੱਦਿਆਂ 'ਤੇ ਸਰਕਾਰ ਤੋਂ ਜਵਾਬ ਮੰਗੇ, ਜਿਸ ਕਾਰਨ ਸਦਨ ਦੀ ਕਾਰਵਾਈ ਦੁਪਹਿਰ 12 ਵਜੇ ਤੱਕ ਮੁਲਤਵੀ ਕਰਨੀ ਪਈ।

ਇਸ 'ਤੇ ਚੇਅਰਮੈਨ ਜਗਦੀਪ ਧਨਖੜ ਨੇ ਕਿਹਾ ਕਿ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਮਰੀਕਾ ਤੋਂ ਵਾਪਸ ਆਏ ਭਾਰਤੀ ਨਾਗਰਿਕਾਂ ਦੇ ਮੁੱਦੇ 'ਤੇ ਦੁਪਹਿਰ 2 ਵਜੇ ਸੰਸਦ ਵਿੱਚ ਬਿਆਨ ਦੇਣਗੇ।

ਇਥੇ ਜ਼‍ਿਕਰ ਕਰਨਾ ਬਣਦਾ ਹੈ ਕਿ ਬੁੱਧਵਾਰ ਨੂੰ ਇੱਕ ਅਮਰੀਕੀ ਫੌਜੀ ਜਹਾਜ਼ 104 ਭਾਰਤੀ ਨਾਗਰਿਕਾਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ 'ਤੇ ਪਹੁੰਚਿਆ ਸੀ।