ਸ੍ਰੀਨਗਰ ਵਿੱਚ ਹੈਰੋਇਨ ਸਮੇਤ ਪਿਓ, ਧੀ ਤੇ ਪੁੱਤ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਲੰਬੇ ਸਮੇਂ ਤੋਂ ਸ਼੍ਰੀਨਗਰ ਵਿੱਚ ਕਰ ਰਹੇ ਸਨ ਨਸ਼ੀਲੇ ਪਦਾਰਥਾਂ ਦੀ ਸਪਲਾਈ

Father, daughter and son arrested with heroin in Srinagar

ਜੰਮੂ-ਕਸ਼ਮੀਰ ਦੇ ਸ਼੍ਰੀਨਗਰ ਦੇ ਖਾਨਯਾਰ ਇਲਾਕੇ ਵਿੱਚ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਦੌਰਾਨ ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਲਜ਼ਾਰ ਅਹਿਮਦ ਮੀਰ, ਉਸ ਦੀ ਧੀ ਮੁਸਕਾਨ ਗੁਲਜ਼ਾਰ ਮੀਰ ਅਤੇ ਪੁੱਤਰ ਉਬੈਦ ਗੁਲਜ਼ਾਰ ਵਜੋਂ ਹੋਈ ਹੈ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਵਿੱਚ ਵਰਤੀ ਗਈ ਕਾਰ ਵੀ ਜ਼ਬਤ ਕਰ ਲਈ ਹੈ।

ਪੁਲਿਸ ਦੇ ਅਨੁਸਾਰ, ਇਹ ਪ੍ਰਵਾਰ ਲੰਬੇ ਸਮੇਂ ਤੋਂ ਸ਼੍ਰੀਨਗਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਇੱਕ ਪੁਲਿਸ ਬੁਲਾਰੇ ਨੇ ਦੱਸਿਆ ਕਿ ਖਾਨਯਾਰ ਪੁਲਿਸ ਸਟੇਸ਼ਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਬਾਰੇ ਇੱਕ ਸੂਚਨਾ ਮਿਲੀ ਸੀ।

ਇਸ ਦੇ ਆਧਾਰ 'ਤੇ ਇੱਕ ਵਾਹਨ ਨੂੰ ਰੋਕਿਆ ਗਿਆ ਅਤੇ ਉਸ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਹੋਈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਤਿੰਨਾਂ ਮੁਲਜ਼ਮਾਂ ਨੇ ਸ੍ਰੀਨਗਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਕੇ ਕਾਫ਼ੀ ਦੌਲਤ ਇਕੱਠੀ ਕੀਤੀ। ਜ਼ਬਤ ਕੀਤੀ ਗਈ ਗੱਡੀ ਨੂੰ ਵੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਤੋਂ ਪ੍ਰਾਪਤ ਆਮਦਨ ਨਾਲ ਖਰੀਦਿਆ ਗਿਆ ਮੰਨਿਆ ਜਾ ਰਿਹਾ ਹੈ। ਪੁਲਿਸ ਨੇ ਖਾਨਯਾਰ ਪੁਲਿਸ ਸਟੇਸ਼ਨ ਵਿੱਚ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ।