ਬੀਜੇਪੀ ਨੇ ਬੰਗਾਲ ਚੋਣਾਂ ਲਈ 57 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਕੀਤਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਵਿਚੋਂ, ਅਨੁਸੂਚਿਤ ਜਾਤੀ ਲਈ ਰਾਖਵੀਂਆਂ ਸੀਟਾਂ 68 ਹਨ ਅਤੇ ਅਨੁਸੂਚਿਤ ਜਨਜਾਤੀਆਂ ਲਈ 16 ਹਨ।

BJP Leader

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਬੀਜੇਪੀ) ਨੇ ਸ਼ਨੀਵਾਰ ਨੂੰ ਪੱਛਮੀ ਬੰਗਾਲ ਵਿਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਪਹਿਲੇ ਦੋ ਪੜਾਵਾਂ ਲਈ 57 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਵੋਟਾਂ 8 ਪੜਾਵਾਂ 'ਚ ਆਯੋਜਿਤ ਕੀਤੀਆਂ ਜਾਣਗੀਆਂ, 27 ਮਾਰਚ ਤੋਂ ਸ਼ੁਰੂ ਹੋਣਗੀਆਂ ਜਦੋਂਕਿ ਆਖਰੀ ਪੜਾਅ 29 ਅਪ੍ਰੈਲ ਨੂੰ ਹੋਵੇਗਾ। ਵੋਟਾਂ ਦੀ ਗਿਣਤੀ 2 ਮਈ ਨੂੰ ਹੋਵੇਗੀ। ਪੱਛਮੀ ਬੰਗਾਲ ਵਿਚ ਕੁੱਲ 294 ਵਿਧਾਨ ਸਭਾ ਸੀਟਾਂ ਹਨ।

ਬੰਗਾਲ ਦੀਆਂ 294 ਵਿਧਾਨ ਸਭਾ ਸੀਟਾਂ ਵਿਚੋਂ, ਅਨੁਸੂਚਿਤ ਜਾਤੀ ਲਈ ਰਾਖਵੀਂਆਂ ਸੀਟਾਂ 68 ਹਨ ਅਤੇ ਅਨੁਸੂਚਿਤ ਜਨਜਾਤੀਆਂ ਲਈ 16 ਹਨ। ਰਾਜ ਵਿਚ ਤਕਰੀਬਨ 1.1 ਲੱਖ ਪੋਲਿੰਗ ਬੂਥਾਂ 'ਤੇ ਲੋਕ ਵੋਟ ਪਾਉਣਗੇ।