ਚੋਣ ਕਮਿਸ਼ਨ ਵੱਲੋਂ ਵੈਕਸੀਨ ਦੇ ਦਸਤਾਵੇਜ਼ਾਂ ਤੋਂ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਹਟਾਉਣ ਦੇ ਆਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ।

PM Modi

ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਨੇ ਕੁਝ ਦਿਨ ਪਹਿਲੇ ਹੀ ਕੋਰੋਨਾ ਵੈਕਸੀਨ ਲਗਵਾਈ ਸੀ। ਇਸ ਵਿਚਾਲੇ ਅੱਜ ਚੋਣ ਕਮਿਸ਼ਨ ਨੇ ਟੀਮਾਂ ਦੇ ਸਰਟੀਫਿਕੇਟ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਨੂੰ ਉਨ੍ਹਾਂ ਰਾਜਾਂ ਤੋਂ ਹਟਾਉਣ ਦੇ ਆਦੇਸ਼ ਦਿੱਤੇ ਹਨ ਜਿਥੇ ਅਗਲੇ ਕੁਝ ਹਫ਼ਤਿਆਂ ਵਿੱਚ ਚੋਣਾਂ ਹੋਣੀਆਂ ਹਨ। ਇਹ ਜਾਣਕਾਰੀ ਸੂਤਰਾਂ ਨੇ  ਦਿੱਤੀ ਹੈ। ਚੋਣ ਕਮਿਸ਼ਨ ਦੇ ਅਨੁਸਾਰ, ਜਿਨ੍ਹਾਂ ਰਾਜਾਂ ਵਿਚ ਚੋਣ ਜ਼ਾਬਤਾ ਲਾਗੂ ਹੁੰਦਾ ਹੈ, ਉਥੇ ਕੋਵਿਡ ਟੀਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਸਵੀਰ ਦੀ ਵਰਤੋਂ ਨਹੀਂ ਕੀਤੀ ਜਾ ਸਕਦੀ। 

ਦੱਸ ਦਈਏ ਕਿ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਇਸ ਬਾਰੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ। ਚੋਣ ਕਮਿਸ਼ਨ ਨੇ ਸਿਹਤ ਮੰਤਰਾਲੇ ਨੇ ਚੋਣ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਹੈ। ਪੱਛਮੀ ਬੰਗਾਲ ਵਿਚ ਸੱਤਾਧਾਰੀ ਟੀਐਮਸੀ ਨੇ ਚੋਣ ਕਮਿਸ਼ਨ ਨੂੰ ਸੌਂਪੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਪੱਛਮੀ ਬੰਗਾਲ ਅਤੇ ਹੋਰ ਚੋਣਵੇਂ ਰਾਜਾਂ ਵਿਚ ਕੋਵਿਨ ਪਲੇਟਫਾਰਮ ਰਾਹੀਂ ਪ੍ਰਾਪਤ ਹੋਏ ਕੋਵਿਡ -19 ਟੀਕਾਕਰਨ ਸਰਟੀਫਿਕੇਟ ‘ਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਆਦਰਸ਼ ਚੋਣ ਜ਼ਾਬਤਾ ਦੀ ਉਲੰਘਣਾ ਹੈ।

ਪਾਰਟੀ ਨੇ ਤਸਵੀਰ ਨੂੰ ਪ੍ਰਧਾਨ ਮੰਤਰੀ ਵੱਲੋਂ ਅਧਿਕਾਰਾਂ ਦੀ ਦੁਰਵਰਤੋਂ ਕਰਾਰ ਦਿੱਤਾ ਹੈ। ਪੱਛਮੀ ਬੰਗਾਲ, ਅਸਾਮ, ਤਾਮਿਲਨਾਡੂ, ਕੇਰਲ ਅਤੇ ਪੁਡੂਚੇਰੀ ਵਿਚ ਵਿਧਾਨ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਆਦਰਸ਼ ਚੋਣ ਜ਼ਾਬਤਾ 26 ਫਰਵਰੀ ਤੋਂ ਲਾਗੂ ਹੈ।