ਮਹਿੰਗਾਈ ਦੀ ਮਾਰ: ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਨੇ ਤੋੜਿਆ ਦੋ ਸਾਲਾਂ ਦਾ ਰਿਕਾਰਡ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਾਅਦਾ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਤੇਜ਼ੀ

Crude Oil

 ਨਵੀਂ ਦਿੱਲੀ:ਆਮ ਆਦਮੀ 'ਤੇ ਹਰ ਰੋਜ਼ ਮਹਿੰਗਾਈ ਦੀ ਮਾਰ ਪੈ ਰਹੀ ਹੈ। ਤੇਲ ਕੀਮਤਾਂ ਦੇ ਨਾਲ ਨਾਲ ਰਸੋਈ ਗੈਸ  ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਵਾਧੇ ਦਾ ਅਸਰ ਹਰ ਖੇਤਰ ਵਿਚ ਪੈ ਰਿਹਾ ਹੈ।

ਇਸੇ ਕਾਰਨ ਹੀ ਰੋਜ਼ਮਰਾ ਜ਼ਰੂਰਤ ਦੀਆਂ ਚੀਜ਼ਾਂ ਦੇ ਭਾਅ ਵੀ ਲਗਾਤਾਰ ਵੱਧ ਰਹੇ ਹਨ ਦੁਨੀਆ ਵਿਚ ਤੇਲ ਦੀਆਂ ਕੀਮਤਾਂ ਆਪਣੇ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ, ਜਿਸ ਕਾਰਨ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ। ਇਸ ਦੇ ਪਿੱਛੇ ਦਾ ਕਾਰਨ ਇਹ ਹੈ ਕਿ ਤੇਲ ਉਤਪਾਦਕ ਦੇਸ਼ਾਂ ਦੇ ਸਮੂਹ ਓਪੇਕ ਅਤੇ ਸਹਿਯੋਗੀ ਦੇਸ਼ਾਂ ਦੇ ਉਤਪਾਦਨ ਵਿੱਚ ਕਟੌਤੀ ਨੂੰ ਅਪ੍ਰੈਲ ਤੱਕ ਵਧਾਇਆ ਜਾਣਾ ਮੰਨਿਆ ਜਾ ਰਿਹਾ ਹੈ।

ਤੁਹਾਨੂੰ ਦੱਸ ਦੇਈਏ ਕਿ ਓਪੇਕ ਅਤੇ ਇਸਦੇ ਸਹਿਯੋਗੀ ਦੇਸ਼ਾਂ ਨੇ ਤੇਲ ਦੇ ਉਤਪਾਦਨ ਵਿੱਚ ਕਟੌਤੀ ਦੇ ਆਪਣੇ ਆਪਣੇ  ਮੌਜੂਦਾ ਪੱਧਰ ਵਿੱਚ ਕਿਸੇ ਤਬਦੀਲੀ ਤੋਂ ਇਨਕਾਰ ਕੀਤਾ ਹੈ। ਇਸ ਨਾਲ ਵਾਅਦਾ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਤੇਜ਼ੀ ਆਈ ਹੈ।

ਬ੍ਰੈਂਟ ਕਰੂਡ ਦੀ ਕੀਮਤ ਵੀਰਵਾਰ ਨੂੰ 4.2% ਯਾਨੀ 2.67 ਡਾਲਰ ਪ੍ਰਤੀ ਬੈਰਲ ਦੇ ਵਾਧੇ ਨਾਲ 66.74 'ਤੇ ਪਹੁੰਚ ਗਈ। ਅਮਰੀਕੀ ਮਾਰਕੀਟ ਦੀ ਗੱਲ ਕਰੀਏ ਤਾਂ ਇਥੇ ਵੀ ਕੱਚੇ ਤੇਲ ਦੇ ਵਾਅਦੇ ਦੀ ਕੀਮਤ ਵੀਰਵਾਰ ਨੂੰ 5.6 ਪ੍ਰਤੀਸ਼ਤ ਵਧ ਕੇ 64.70 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ।