ਮਿਥੁਨ ਚੱਕਰਵਰਤੀ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਸਟੇਜ ਕਰ ਸਕਦੇ ਹਨ ਸਾਂਝੀ
- ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮਿਥੁਨ ਭਾਜਪਾ ਦੀ ਟਿਕਟ ’ਤੇ ਚੋਣ ਲੜ ਸਕਦੇ ਹਨ।
PM modi and mithun
ਕੋਲਕਾਤਾ: ਬਾਲੀਵੁੱਡ ਅਭਿਨੇਤਾ ਅਤੇ ਟੀਐਮਸੀ ਤੋਂ ਰਾਜ ਸਭਾ ਦੇ ਸਾਬਕਾ ਸੰਸਦ ਮੈਂਬਰ ਮਿਥੁਨ ਚੱਕਰਵਰਤੀ ਭਲਕੇ (7 ਮਾਰਚ) ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਟੇਜ ਸਾਂਝੇ ਕਰ ਸਕਦੇ ਹਨ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ ਕਿ ਕੀ ਬਾਲੀਵੁੱਡ ਸਟਾਰ ਮਿਥੁਨ ਚੱਕਰਵਰਤੀ ਅਗਾਮੀ ਵਿਧਾਨ ਸਭਾ ਚੋਣਾਂ ਲਈ ਭਾਜਪਾ ਲਈ ਪ੍ਰਚਾਰ ਕਰਨਗੇ ਜਾਂ ਨਹੀਂ।