ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ RML ਹਸਪਤਾਲ ਪਹੁੰਚ ਕੇ ਲਗਵਾਈ ਕੋਰੋਨਾ ਵੈਕਸੀਨ
ਪ੍ਰਧਾਨ ਮੰਤਰੀ ਮੋਦੀ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਪਹੁੰਚ ਕੇ ਕੋਰੋਨਾ ਟੀਕਾ ਲਗਵਾਇਆ ਸੀ
Narendra Singh Tomar
ਨਵੀਂ ਦਿੱਲੀ: ਦੇਸ਼ ਭਰ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਵਿਚਾਲੇ ਅੱਜ ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਦਿੱਲੀ ਦੇ ਆਰ. ਐਮ. ਐਲ. ਹਸਪਤਾਲ 'ਚ ਕੋਰੋਨਾ ਵੈਕਸੀਨ ਲਗਵਾਈ। ਦੱਸਣਯੋਗ ਹੈ ਕਿ ਕੋਰੋਨਾ ਟੀਕਾ ਦਾ ਦੂਜਾ ਪੜਾਅ ਬੀਤੇ ਦਿਨੀ ਸ਼ੁਰੂ ਹੋ ਗਿਆ ਸੀ।
ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੇ ਦਿਨੀ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਹਾਸਲ ਕੀਤੀ ਸੀ। ਪ੍ਰਧਾਨ ਮੰਤਰੀ ਮੋਦੀ ਖੁਦ ਸਵੇਰੇ ਰਾਜਧਾਨੀ ਦਿੱਲੀ ਦੇ ਏਮਜ਼ ਹਸਪਤਾਲ ਪਹੁੰਚੇ ਕੇ ਕੋਰੋਨਾ ਟੀਕਾ ਲਗਵਾਇਆ ਸੀ।