ਬੇਕਾਬੂ ਕਾਰ ਨੇ ਚਾਰ ਲੋਕਾਂ ਨੂੰ ਕੁਚਲਿਆ: ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਾਰ 'ਚ ਬੈਠੇ ਤਿੰਨ ਵਿਅਕਤੀ ਜ਼ਖਮੀ

Car crushed four people

 

ਵਾਰਾਣਸੀ: ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿਚ ਐਤਵਾਰ ਸ਼ਾਮ ਨੂੰ ਇਕ ਵੱਡਾ ਹਾਦਸਾ ਵਾਪਰ ਗਿਆ। ਬੇਕਾਬੂ ਕਾਰ ਨੇ ਸੜਕ ਪਾਰ ਕਰ ਰਹੇ ਚਾਰ ਲੋਕਾਂ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿਚ ਇਕੋ ਪਰਿਵਾਰ ਦੇ ਚਾਰੇ ਜੀਆਂ ਦੀ ਮੌਤ ਹੋ ਗਈ। ਜਦਕਿ ਡਰਾਈਵਰ ਸਮੇਤ ਕਾਰ 'ਚ ਬੈਠੇ ਤਿੰਨ ਵਿਅਕਤੀ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ।

ਇਹ ਵੀ ਪੜ੍ਹੋ: ਅੰਦਰੂਨੀ ਬੀਮਾਰੀਆਂ ਦੇ ਸੂਚਕ ਹੁੰਦੇ ਹਨ ਸਰੀਰ ’ਤੇ ਪਏ ਨਿਸ਼ਾਨ

ਇਸ ਤੋਂ ਬਾਅਦ ਉਹ ਲਾਸ਼ ਨੂੰ ਸੜਕ 'ਤੇ ਰੱਖ ਕੇ ਬੈਠ ਗਏ। ਉਹਨਾਂ ਕਿਹਾ ਕਿ ਸਾਨੂੰ ਇਨਸਾਫ ਚਾਹੀਦਾ ਹੈ। ਕਿਸੇ ਤਰ੍ਹਾਂ ਪੁਲਿਸ ਨੇ ਉਹਨਾਂ ਨੂੰ ਸ਼ਾਂਤ ਕੀਤਾ ਅਤੇ ਉੱਥੋਂ ਹਟਾਇਆ। ਇਸ ਦੌਰਾਨ ਸੜਕ ’ਤੇ ਵਾਹਨਾਂ ਦੀ ਕਤਾਰ ਲੱਗ ਗਈ। ਆਸਪਾਸ ਦੇ ਲੋਕਾਂ ਨੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰ ਨੇ ਤਿੰਨਾਂ ਨੂੰ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ। ਜਦਕਿ ਇਕ ਦੀ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ: ਖ਼ਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ, ਪੂਰੀ ਸ਼ਾਨੋ-ਸ਼ੌਕਤ ਨਾਲ ਅੱਜ ਹੋਵੇਗਾ ਆਰੰਭ 

ਮਰਨ ਵਾਲਿਆਂ ਵਿਚ ਪਤੀ, ਪਤਨੀ ਅਤੇ ਉਹਨਾਂ ਦੀਆਂ ਦੋ ਪੋਤੀਆਂ ਸ਼ਾਮਲ ਹਨ। ਜਦਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਸਿੰਘਪੁਰ ਬਾਈਪਾਸ ਨੇੜੇ ਵਾਪਰਿਆ। ਇਕ ਚਸ਼ਮਦੀਦ ਨੇ ਦੱਸਿਆ ਕਿ ਸੜਕ ਦੇ ਕਿਨਾਰੇ 4 ਲੋਕ ਆਟੋ ਦੀ ਉਡੀਕ ਕਰ ਰਹੇ ਸਨ। ਉਦੋਂ ਇਕ ਚਿੱਟੇ ਰੰਗ ਦੀ ਕਾਰ ਆਈ। ਉਸ ਨੇ ਚਾਰਾਂ ਲੋਕਾਂ ਨੂੰ ਕੁਚਲ ਦਿੱਤਾ। ਇਸ ਤੋਂ ਬਾਅਦ ਕਾਰ ਸੜਕ ਦੇ ਦੂਜੇ ਪਾਸੇ ਟੋਏ ਵਿਚ ਪਲਟ ਗਈ। ਇਸ ਵਿਚ ਕਾਰ ਦਾ ਦਰਵਾਜ਼ਾ ਅਤੇ ਸ਼ੀਸ਼ਾ ਟੁੱਟ ਗਿਆ। ਜਿਸ ਤਰ੍ਹਾਂ ਡਰਾਈਵਰ ਕਾਰ ਚਲਾ ਰਿਹਾ ਸੀ, ਉਸ ਤੋਂ ਲੱਗਦਾ ਸੀ ਕਿ ਉਹ ਨਸ਼ੇ 'ਚ ਸੀ।

 

ਮੌਕੇ 'ਤੇ ਮੌਜੂਦ ਲੋਕਾਂ ਨੇ ਪੁਲਿਸ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਮ੍ਰਿਤਕਾਂ ਵਿਚ ਹਿਰਦੇਪੁਰ ਪਿੰਡ ਦਾ ਰਹਿਣ ਵਾਲਾ ਪੁੱਲੂ, ਉਸ ਦੀ ਪਤਨੀ ਇੰਦਰਾਵਤੀ ਅਤੇ ਦੋ ਬੱਚੀਆਂ ਅੰਸ਼ਿਕਾ ਅਤੇ ਸੰਧਿਆ ਸ਼ਾਮਲ ਹਨ। ਪੁਲਿਸ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਹਾਦਸਾ ਕਿਸ ਕਾਰਨ ਹੋਇਆ, ਇਸ ਦੀ ਜਾਂਚ ਕੀਤੀ ਜਾਵੇਗੀ।