ਕੋਟਕਪੂਰਾ ਗੋਲੀਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਸਿੰਘ ਬਾਦਲ ਨੂੰ ਅਦਾਲਤ ਵਿਚ ਪੇਸ਼ ਹੋਣ ਦਾ ਹੁਕਮ
24 ਮਾਰਚ ਨੂੰ ਅਦਾਲਤ ਵਿੱਚ ਕੀਤਾ ਗਿਆ ਤਲਬ
ਫਰੀਦਕੋਟ : ਫਰੀਦਕੋਟ ਦੀ ਅਦਾਲਤ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੇਸ਼ ਚਾਰਜਸ਼ੀਟ ਦੀ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਇਲਾਵਾ ਪੰਜ ਹੋਰ ਪੁਲਿਸ ਅਧਿਕਾਰੀਆਂ ਨੂੰ ਨੋਟਿਸ ਜਾਰੀ ਕੀਤੇ ਹਨ। ਸਾਰਿਆਂ ਨੂੰ ਆਪਣਾ ਪੱਖ ਪੇਸ਼ ਕਰਨ ਲਈ 23 ਮਾਰਚ ਨੂੰ ਅਦਾਲਤ ਵਿੱਚ ਤਲਬ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ: ਅਨਮੋਲ ਗਗਨ ਮਾਨ
ਇਸ ਮਾਮਲੇ ਵਿੱਚ ਐਸਆਈਟੀ ਨੇ 24 ਫਰਵਰੀ ਨੂੰ ਫਰੀਦਕੋਟ ਅਦਾਲਤ ਵਿੱਚ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਪੇਸ਼ ਕੀਤੀ ਸੀ। ਇਸ ਚਾਰਜਸ਼ੀਟ ਵਿੱਚ ਬਾਦਲ ਪਿਓ-ਪੁੱਤ ਅਤੇ ਸਾਬਕਾ ਡੀਜੀਪੀ ਸੈਣੀ ਸਮੇਤ ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਂ ਸ਼ਾਮਲ ਸਨ
ਇਹ ਵੀ ਪੜ੍ਹੋ: ਵਿਜੀਲੈਂਸ ਨੇ ਲੁਧਿਆਣਾ ਨਗਰ ਨਿਗਮ ਦੇ ਨੰਬਰਦਾਰ ਨੂੰ 1000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ