Security Lapses News : ਵਿਦੇਸ਼ ਮੰਤਰਾਲਾ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਸੁਰੱਖਿਆ ਵਿਚ ਕੁਤਾਹੀ ਦੀ ਕੀਤੀ ਨਿੰਦਾ
Security Lapses News : ਐਸ. ਜੈਸ਼ੰਕਰ ਦੀ ਇੰਗਲੈਂਡ ਫੇਰੀ ਦੌਰਾਨ ਕੱਟੜਪੰਧੀਆਂ ਨੇ ਕੀਤਾ ਸੀ ਵਿਰੋਧ ਤੇ ਨਾਹਰੇਬਾਜ਼ੀ
Ministry of External Affairs condemns lapses in security of External Affairs Minister S. Jaishankar News in Punjabi : ਵਿਦੇਸ਼ ਮੰਤਰਾਲਾ ਨੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਦੀ ਸੁਰੱਖਿਆ ਵਿਚ ਕੁਤਾਹੀ ਦੀ ਕੜੇ ਸ਼ਬਦਾਂ ਵਿਚ ਨਿੰਦਿਆ ਕੀਤੀ ਹੈ। ਜਾਣਕਾਰੀ ਅਨੁਸਾਰ ਐਸ. ਜੈਸ਼ੰਕਰ ਦੀ ਇੰਗਲੈਂਡ ਫੇਰੀ ਦੌਰਾਨ ਵੱਖਵਾਦੀਆਂ ਅਤੇ ਕੱਟੜਪੰਥੀਆਂ ਨੇ ਕੀਤਾ ਵਿਰੋਧ ਤੇ ਨਾਹਰੇਬਾਜ਼ੀ ਕੀਤੀ ਗਈ ਸੀ। ਜਿਸ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਚਿੰਤਾ ਪ੍ਰਗਟ ਕੀਤੀ ਹੈ।
ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਵੱਖਵਾਦੀਆਂ ਅਤੇ ਕੱਟੜਪੰਥੀਆਂ ਦੀਆਂ ਭੜਕਾਊ ਗਤੀਵਿਧੀਆਂ ਦੀ ਨਿੰਦਿਆ ਕਰਦੇ ਹੋਏ ਕਿਹਾ ਕਿ ਅਸੀਂ ਵਿਦੇਸ਼ ਮੰਤਰੀ ਦੀ ਯੂ.ਕੇ. ਫੇਰੀ ਦੌਰਾਨ ਸੁਰੱਖਿਆ ਦੀ ਉਲੰਘਣਾਂ ਦੀ ਫੁਟੇਜ ਦੇਖੀ ਹੈ। ਅਸੀਂ ਵੱਖਵਾਦੀਆਂ ਅਤੇ ਕੱਟੜਪੰਥੀਆਂ ਦੇ ਇਸ ਛੋਟੇ ਸਮੂਹ ਦੀਆਂ ਭੜਕਾਊ ਗਤੀਵਿਧੀਆਂ ਦੀ ਨਿੰਦਾ ਕਰਦੇ ਹਾਂ। ਅਸੀਂ ਅਜਿਹੇ ਤੱਤਾਂ ਦੁਆਰਾ ਲੋਕਤੰਤਰੀ ਆਜ਼ਾਦੀਆਂ ਦੀ ਦੁਰਵਰਤੋਂ ਦੀ ਨਿੰਦਾ ਕਰਦੇ ਹਾਂ।
ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਅਜਿਹੇ ਮਾਮਲਿਆਂ ਵਿਚ ਮੇਜ਼ਬਾਨ ਸਰਕਾਰ ਆਪਣੀਆਂ ਕੂਟਨੀਤਕ ਜ਼ਿੰਮੇਵਾਰੀਆਂ ਨੂੰ ਪੂਰੀ ਤਰ੍ਹਾਂ ਨਿਭਾਏਗੀ।