Rajasthan Road Accident: ਦਰਦਨਾਕ ਹਾਦਸੇ ਵਿਚ ਇਕੋ ਪ੍ਰਵਾਰ ਦੇ 5 ਜੀਆਂ ਦੀ ਹੋਈ ਮੌਤ, ਇਕ ਦੀ ਹਾਲਤ ਗੰਭੀਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਾਰ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Rajasthan Road Accident News in punjabi

ਰਾਜਸਥਾਨ ਦੇ ਸਿਰੋਹੀ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸਿਰੋਹੀ ਦੇ ਆਬੂ ਰੋਡ 'ਤੇ ਤੇਜ਼ ਰਫ਼ਤਾਰ ਕਾਰ ਅਤੇ ਟਰਾਲੇ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਛੇ ਲੋਕਾਂ ਦੀ ਮੌਤ ਹੋ ਗਈ। ਜਦਕਿ ਇਕ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਜਾਣਕਾਰੀ ਮੁਤਾਬਕ ਹਾਦਸਾ ਨੈਸ਼ਨਲ ਹਾਈਵੇਅ 27 'ਤੇ ਆਬੂ ਰੋਡ ਸਦਰ ਥਾਣੇ ਦੇ ਕਿਵਰਲੀ ਨੇੜੇ ਵਾਪਰਿਆ। ਰਾਤ ਕਰੀਬ 3 ਵਜੇ ਅਹਿਮਦਾਬਾਦ ਤੋਂ ਜਲੌਰ ਜਾ ਰਹੀ ਕਾਰ ਦੀ ਟਰਾਲੇ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਜ਼ੋਰਦਾਰ ਧਮਾਕਾ ਹੋਇਆ। ਇਸ ਹਾਦਸੇ 'ਚ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਹੋਰ ਲੋਕ ਗੰਭੀਰ ਜ਼ਖ਼ਮੀ ਹੋ ਗਏ।

ਸੜਕ ਹਾਦਸੇ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ। ਸਾਰੇ ਲੋਕਾਂ ਨੂੰ ਗੱਡੀ 'ਚੋਂ ਬਾਹਰ ਕੱਢ ਲਿਆ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਸਾਰੇ ਲੋਕ ਗੱਡੀ 'ਚ ਬੁਰੀ ਤਰ੍ਹਾਂ ਫਸ ਗਏ। ਜਿਸ ਲਈ ਪੁਲਿਸ ਟੀਮ ਨੇ ਕਰੇਨ ਦੀ ਮਦਦ ਨਾਲ ਟਰਾਲੇ 'ਚ ਫਸੀ ਕਾਰ ਨੂੰ ਬਾਹਰ ਕੱਢਿਆ ਅਤੇ ਕਰੇਨ ਨਾਲ ਕਾਰ ਦੇ ਦਰਵਾਜ਼ੇ ਤੋੜ ਕੇ ਲਾਸ਼ਾਂ ਅਤੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ।

ਚਾਰ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਦੋਂ ਕਿ ਤਿੰਨ ਗੰਭੀਰ ਜ਼ਖ਼ਮੀਆਂ ਨੂੰ ਆਬੂ ਰੋਡ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਦੋ ਦੀ ਇਲਾਜ ਦੌਰਾਨ ਮੌਤ ਹੋ ਗਈ। ਇੱਕ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ।