Weather Update News: : ਤੇਜ਼ ਹਵਾਵਾਂ ਨੇ ਵਧਾਈ ਠੰਢ.. ...ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

Weather Update News: ਮਾਰਚ ਦਾ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਭਰ 'ਚ ਮੌਸਮ ਦਾ ਵੱਖਰਾ ਹੀ ਮਿਜਾਜ਼ ਵੇਖਣ ਨੂੰ ਮਿਲ ਰਿਹੈ

photo

Today Weather Update: ਮਾਰਚ ਦਾ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਭਰ 'ਚ ਮੌਸਮ ਦਾ ਵੱਖਰਾ ਹੀ ਮਿਜਾਜ਼ ਵੇਖਣ ਨੂੰ ਮਿਲ ਰਿਹਾ ਹੈ, ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਕਈ ਥਾਵਾਂ 'ਤੇ ਭਾਰੀ ਮੀਂਹ ਅਤੇ ਬਰਫ਼ਬਾਰੀ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੀ ਸਥਿਤੀ...
ਪੰਜਾਬ ਵਿਚ ਕਈ ਦਿਨਾਂ ਤੋਂ ਠੰਢੀਆਂ ਹਵਾਵਾਂ ਚੱਲ ਰਹੀਆਂ ਹਨ। ਜਿਸ ਨਾਲ ਠੰਢ ਵੱਧ ਗਈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਕਈ ਇਲਾਕਿਆਂ ਵਿਚ ਠੰਢੀਆਂ ਹਵਾਵਾਂ ਚੱਲਣਗੀਆਂ। 

ਦੇਸ਼ ਦੀ ਰਾਜਧਾਨੀ ਦਿੱਲੀ 'ਚ ਵੀ ਅੱਜ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ, ਜਦਕਿ ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਘੱਟੋ-ਘੱਟ ਤਾਪਮਾਨ 13 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਰਹੇਗਾ, ਜਿਸ ਕਾਰਨ ਹਲਕੀ ਸਰਦੀ ਮਹਿਸੂਸ ਕੀਤੀ ਜਾ ਸਕਦੀ ਹੈ।

ਹਿਮਾਚਲ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ ਪਹਾੜੀ ਇਲਾਕਿਆਂ 'ਚ ਲਗਾਤਾਰ ਹੋ ਰਹੀ ਬਰਫ਼ਬਾਰੀ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਭਾਰੀ ਬਰਫ਼ਬਾਰੀ ਕਾਰਨ ਇਲਾਕੇ ਦੀਆਂ ਸੜਕਾਂ ਜਾਮ ਹੋ ਗਈਆਂ ਹਨ, ਜਿਸ ਕਾਰਨ ਸਥਾਨਕ ਲੋਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਮੌਸਮ ਵਿਭਾਗ ਮੁਤਾਬਕ 9 ਤੋਂ 12 ਮਾਰਚ ਦਰਮਿਆਨ ਇਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋਵੇਗੀ। ਜੇਕਰ ਦੇਸ਼ ਦੇ ਬਾਕੀ ਸੂਬਿਆਂ ਦੀ ਗੱਲ ਕਰੀਏ ਤਾਂ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਬਿਹਾਰ, ਮੱਧ ਪ੍ਰਦੇਸ਼, ਵਿਦਰਭ, ਰਾਜਸਥਾਨ, ਗੁਜਰਾਤ ਅਤੇ ਉੱਤਰੀ ਮਹਾਰਾਸ਼ਟਰ ਵਿੱਚ ਉੱਤਰ-ਪੱਛਮੀ ਦਿਸ਼ਾ ਤੋਂ ਤੇਜ਼ ਹਵਾਵਾਂ ਚੱਲਦੀਆਂ ਰਹਿਣਗੀਆਂ, ਜਿਸ ਤੋਂ ਬਾਅਦ ਇਨ੍ਹਾਂ ਦੀ ਰਫ਼ਤਾਰ ਘੱਟ ਜਾਵੇਗੀ।

ਮੌਸਮ ਵਿਭਾਗ ਅਨੁਸਾਰ ਅੱਜ ਪੂਰਬੀ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਲਕਸ਼ਦੀਪ ਅਤੇ ਕੇਰਲਾ ਵਿਚ ਇਕੱਲਿਆਂ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ ਅਤੇ ਰਾਜਸਥਾਨ ਅਤੇ ਗੁਜਰਾਤ ਵਿਚ ਵੱਧ ਤੋਂ ਵੱਧ ਤਾਪਮਾਨ ਹੋਰ ਹੇਠਾਂ ਆ ਸਕਦਾ ਹੈ।