ਕਰਨਾਟਕ ਤੋਂ ਬਾਅਦ ਆਂਧਰ ਪ੍ਰਦੇਸ਼ ’ਚ ਵੀ ਬੱਚਿਆਂ ’ਤੇ ਸੋਸ਼ਲ ਮੀਡੀਆ ਪਾਬੰਦੀ ਲਗਾਉਣ ਦੀ ਤਿਆਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਅਗਲੇ 90 ਦਿਨਾਂ ਅੰਦਰ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੰਦ ਕਰ ਦਿੱਤਾ ਜਾਵੇਗਾ: CM ਨਾਇਡੂ

After Karnataka, Andhra Pradesh also preparing to ban social media for children

ਅਮਰਾਵਤੀ: ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ. ਚੰਦਰਬਾਬੂ ਨਾਇਡੂ ਨੇ ਸ਼ੁਕਰਵਾਰ ਨੂੰ ਕਿਹਾ ਕਿ ਅਗਲੇ 90 ਦਿਨਾਂ ਦੇ ਅੰਦਰ ਸੂਬੇ ਵਿਚ 13 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ ਉਤੇ ਪਾਬੰਦੀ ਲਗਾਈ ਜਾਵੇਗੀ। ਇਸ ਤੋਂ ਪਹਿਲਾਂ ਕਰਨਾਟਕ ਸਰਕਾਰ ਨੇ ਵੀ ਅਜਿਹਾ ਹੀ ਐਲਾਨ ਕੀਤਾ ਸੀ।

ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਉਤੇ ਵੀ ਵਿਚਾਰ ਕਰ ਰਹੇ ਹਨ ਕਿ ਕੀ ਇਹ ਪਾਬੰਦੀ 13 ਤੋਂ 16 ਸਾਲ ਦੇ ਬੱਚਿਆਂ ਤਕ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ, ‘‘ਯਕੀਨੀ ਤੌਰ ਉਤੇ ਅਸੀਂ ਇਹ ਯਕੀਨੀ ਬਣਾਵਾਂਗੇ ਕਿ 13 ਸਾਲ ਤੋਂ ਘੱਟ ਉਮਰ ਦੇ ਬੱਚੇ 90 ਦਿਨਾਂ ਦੇ ਅੰਦਰ ਸੋਸ਼ਲ ਮੀਡੀਆ ਦੀ ਵਰਤੋਂ ਨਾ ਕਰ ਸਕਣ।’’ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ 13 ਤੋਂ 16 ਸਾਲ ਦੀ ਉਮਰ ਦੇ ਨਾਬਾਲਗਾਂ ਲਈ ਸੋਸ਼ਲ ਮੀਡੀਆ ਉਤੇ ਪਾਬੰਦੀ ਲਗਾਉਣ ਬਾਰੇ ਫੈਸਲਾ ਲਵੇਗੀ।