ਦੇਸ਼ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 4 ਹਜ਼ਾਰ ਤੋਂ ਪਾਰ, 100 ਤੋਂ ਵੱਧ ਮੌਤਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਹੜਕੰਪ ਮਚਾਇਆ ਹੋਇਆ ਹੈ। ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ ਵਿਚ ਵੀ ਲਗਾਤਾਰ ਵਧ ਰਹੇ ਹਨ।

Photo

ਨਵੀਂ ਦਿੱਲੀ: ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਹੜਕੰਪ ਮਚਾਇਆ ਹੋਇਆ ਹੈ। ਕੋਰੋਨਾ ਵਾਇਰਸ ਦੇ ਮਾਮਲੇ ਦੇਸ਼ ਵਿਚ ਵੀ ਲਗਾਤਾਰ ਵਧ ਰਹੇ ਹਨ। ਭਾਰਤ ਵਿਚ ਸੋਮਵਾਰ ਸਵੇਰੇ ਕੋਰੋਨਾ ਮਰੀਜਾਂ ਦੀ ਗਿਣਤੀ 4 ਹਜ਼ਾਰ ਤੋਂ ਪਾਰ ਪਹੁੰਚ ਗਈ। ਉੱਥੇ ਹੀ 100 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ।

ਸਿਹਤ ਮੰਤਰਾਲੇ ਅਨੁਸਾਰ ਪਿਛਲੇ 12 ਘੰਟਿਆਂ ਵਿਚ ਕੋਰੋਨਾ ਵਾਇਰਸ ਦੇ 490 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਭਾਰਤ ਵਿਚ ਹੁਣ ਤੱਕ 4067 ਲੋਕਾਂ ਦੀ ਜਾਂਚ ਰਿਪੋਰਟ ਪਾਜ਼ੀਟਿਵ ਆ ਚੁੱਕੀ ਹੈ। ਉੱਥੇ ਹੀ 292 ਮਰੀਜ ਜਾਂ ਤਾਂ ਠੀਕ ਹੋ ਚੁੱਕੇ ਹਨ ਜਾਂ ਫਿਰ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

ਉੱਥੇ ਹੀ ਕੋਰੋਨਾ ਕਾਰਨ ਦੋ ਨਵੀਆਂ ਮੌਤਾਂ ਹੋਈਆਂ ਹਨ। ਮੱਧ ਪ੍ਰਦੇਸ਼ ਦੇ ਭੋਪਾਲ ਵਿਚ ਕੋਵਿਡ-19 ਨਾਲ ਪ੍ਰਭਾਵਿਤ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਤੋਂ ਇਲਾਵਾ ਰਾਜਸਥਾਨ ਦੇ ਕੋਟਾ ਦੇ ਹਸਪਤਾਲ ਵਿਚ ਵੀ ਮੌਤ ਹੋਈ ਹੈ। ਜ਼ਿਕਰਯੋਗ ਹੈ ਕਿ ਚਮਗਾਦੜ ਤੋਂ ਇਨਸਾਨਾਂ ਵਿਚ ਹੁੰਦੇ ਹੋਏ ਕੁੱਤੇ-ਬਿੱਲੀਆਂ ਤੱਕ ਨੂੰ ਸੰਕਰਮਿਤ ਕਰਨ ਵਾਲੇ ਕੋਰੋਨਾ ਵਾਇਰਸ ਨੇ ਪਹਿਲੀ ਵਾਰ ਕਿਸੇ ਬਾਘ ਨੂੰ ਅਪਣੀ ਚਪੇਟ ਵਿਚ ਲਿਆ ਹੈ।

ਇਹ ਦੁਨੀਆ ਦਾ ਪਹਿਲਾ ਮਾਮਲਾ ਹੈ ਜਦੋਂ ਕਿਸੇ ਮਾਦਾ ਬਾਘ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ ਵਿਚ ਜਨਜੀਵਨ ਪ੍ਰਭਾਵਿਤ ਹੋਇਆ ਹੈ। ਪੂਰੀ ਦੁਨੀਆ ਵਿਚ ਸਭ ਤੋਂ ਜ਼ਿਆਦਾ ਕੋਰੋਨਾ ਦੇ ਮਾਮਲੇ ਅਮਰੀਕਾ ਵਿਚ ਪਾਏ ਗਏ ਹਨ।