ਲੌਕਡਾਊਨ ਖਤਮ ਕਰਨ ‘ਤੇ ਵਿਚਾਰ ਕਰ ਰਹੀ ਮੋਦੀ ਸਰਕਾਰ, ਬਣ ਰਹੀ ਹੈ ਨਵੀਂ ਯੋਜਨਾ!

ਏਜੰਸੀ

ਖ਼ਬਰਾਂ, ਰਾਸ਼ਟਰੀ

ਭਾਰਤ ਸਮੇਤ ਦੁਨੀਆ ਭਰ ਦੇ 200 ਦੇਸ਼ਾਂ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਹਾਹਾਕਾਰ ਮਚੀ ਹੋਈ ਹੈ।

Photo

ਨਵੀਂ ਦਿੱਲੀ: ਭਾਰਤ ਸਮੇਤ ਦੁਨੀਆ ਭਰ ਦੇ 200 ਦੇਸ਼ਾਂ ਵਿਚ ਗਲੋਬਲ ਮਹਾਮਾਰੀ ਕੋਰੋਨਾ ਵਾਇਰਸ ਕਾਰਨ ਹਾਹਾਕਾਰ ਮਚੀ ਹੋਈ ਹੈ। ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਭਾਰਤ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 14 ਅਪ੍ਰੈਲ ਤੱਕ 21 ਦਿਨਾਂ ਦਾ ਲੌਕਡਾਊਨ ਕੀਤਾ ਗਿਆ ਹੈ।

ਲੌਕਡਾਊਨ ਦੀ ਮਿਆਦ ਜਿਵੇਂ-ਜਿਵੇਂ ਅੱਗੇ ਵਧ ਰਹੀ ਹੈ, ਉਸੇ ਤਰ੍ਹਾਂ ਸਾਰਿਆਂ ਦੇ ਮਨਾਂ ਵਿਚ ਇਹ ਸਵਾਲ ਉੱਠ ਰਹੇ ਹਨ ਕਿ ਕੀ ਲੌਕਡਾਊਨ ਖਤਮ ਹੋ ਜਵੇਗਾ ਜਾਂ ਫਿਰ ਇਟਲੀ ਅਤੇ ਹੋਰ ਦੇਸ਼ਾਂ ਦੀ ਤਰ੍ਹਾਂ ਅੱਗੇ ਵਧਾ ਦਿੱਤਾ ਜਾਵੇਗਾ। ਸੂਤਰਾਂ ਮੁਤਾਬਕ ਕੇਂਦਰੀ ਮੰਤਰੀਆਂ ਦਾ ਸਮੂਹ ਲੌਕਡਾਊਨ ਹਟਾਉਣ ਦੇ ਵਿਕਲਪਾਂ ‘ਤੇ ਵਿਚਾਰ-ਵਟਾਂਦਰਾ ਕਰ ਰਿਹਾ ਹੈ। 

ਕੇਂਦਰੀ ਮੰਤਰੀਆਂ ਦੇ ਸਮੂਹ ਦਾ ਮੰਨਣਾ ਹੈ ਕਿ ਲੌਕਡਾਊਨ ਦੀ ਸਥਿਤੀ ਨੂੰ ਲੰਬੇ ਸਮੇਂ ਤੱਕ ਨਹੀਂ ਰੱਖਿਆ ਜਾ ਸਕਦਾ ਹੈ। ਇਕ ਰਿਪੋਰਟ ਮੁਤਾਬਕ 14 ਅਪ੍ਰੈਲ ਤੋਂ ਬਾਅਦ ਭਾਰਤ ਵਿਚ ਰੇਲਵੇ ਸੇਵਾ ਬਹਾਲ ਹੋਵੇਗੀ ਜਾਂ ਨਹੀਂ, ਉਸ ‘ਤੇ ਫੈਸਲਾ ਨਹੀਂ ਹੋ ਪਾਇਆ ਹੈ। ਉੱਥੇ ਹੀ ਏਅਰ ਇੰਡੀਆ ਨੇ 30 ਅਪ੍ਰੈਲ ਤੱਕ ਬੁਕਿੰਗ ਰੱਦ ਕਰ ਦਿੱਤੀ ਹੈ।

ਦੇਸ਼ ਵਿਚ ਨੌ ਦਿਨਾਂ ਦੇ ਲੌਕਡਾਊਨ ਤੋਂ ਬਾਅਦ, ਪ੍ਰਧਾਨ ਮੰਤਰੀ ਮੋਦੀ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਜੇ ਲੋੜ ਪਈ ਤਾਂ ਸੀਮਤ ਲੌਕਡਾਊਨ ਦਾ ਸਹਾਰਾ ਲਿਆ ਜਾ ਸਕਦਾ ਹੈ। ਪਰ ਇਹ ਸੀਮਾ 14 ਅਪ੍ਰੈਲ ਦੀ ਸਥਿਤੀ 'ਤੇ ਨਿਰਭਰ ਕਰੇਗੀ ਕਿ ਦੇਸ਼ ਵਿਚ ਕੋਰੋਨਾ ਦੀ ਲਾਗ ਦੀ ਸਥਿਤੀ ਕੀ ਹੈ। 

ਜ਼ਿਕਰਯੋਗ ਹੈ ਕਿ ਸੋਮਵਾਰ ਸਵੇਰ ਤੱਕ ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ 4 ਹਜ਼ਾਰ ਤੋਂ ਵੀ ਜ਼ਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਮ੍ਰਿਤਕਾਂ ਦੀ ਗਿਣਤੀ 100 ਤੋਂ ਪਾਰ ਪਹੁੰਚ ਚੁੱਕੀ ਹੈ।