ਰਾਫ਼ੇਲ ਮਾਮਲੇ ਵਿਚ ਭ੍ਰਿਸ਼ਟਾਚਾਰ ਦੇ ਦੋਸ਼ ਪੂਰੀ ਤਰ੍ਹਾਂ ਗ਼ਲਤ : ਭਾਜਪਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਿਖਰਲੀ ਅਦਾਲਤ ਨੇ ਵੀ ਇਸ ਮਾਮਲੇ ਦੀ ਜਾਂਚ ਕਰਵਾਉਣ ਸਬੰਧੀ ਮੰਗ ਖ਼ਾਰਜ ਕਰ ਦਿੱਤੀ ਸੀ। 

Rafale Deal

ਨਵੀਂ ਦਿੱਲੀ: ਰਾਫ਼ੇਲ ਜਹਾਜ਼ ਸੌਦੇ ਵਿਚ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਨੂੰ ਭਾਜਪਾ ਨੇ ਸੋਮਵਾਰ ਨੂੰ ਪੂਰੀ ਤਰ੍ਹਾਂ ਖ਼ਾਰਜ ਕਰ ਦਿਤਾ। ਨਾਲ ਹੀ ਪਾਰਟੀ ਨੇ ਇਸ ਗੱਲ ਵਲ ਧਿਆਨ ਦਿਵਾਇਆ ਕਿ ਸਿਖਰਲੀ ਅਦਾਲਤ ਨੇ ਵੀ ਇਸ ਮਾਮਲੇ ਦੀ ਜਾਂਚ ਕਰਵਾਉਣ ਸਬੰਧੀ ਮੰਗ ਖ਼ਾਰਜ ਕਰ ਦਿੱਤੀ ਸੀ। 

ਰਾਫ਼ੇਲ ਜਹਾਜ਼ ਖ਼ਰੀਦ ਵਿਚ ਭ੍ਰਿਸ਼ਟਾਚਾਰ ਦੇ ਕਾਂਗਰਸ ਦੇ ਦੋਸ਼ਾਂ ਸਬੰਧੀ ਪੁੱਛੇ ਜਾਣ ’ਤੇ ਕੇਂਦਰੀ ਮੰਤਰੀ ਰਵੀਸ਼ੰਕਰ ਪ੍ਰਸਾਦ ਨੇ ਕਿਹਾ ਕਿ ਵਿਰੋਧੀ ਦਲ ਨੇ 2019 ਦੀਆਂ ਲੋਕਸਭਾ ਚੋਣਾਂ ਵਿਚ ਵੀ ਇਸ ਨੂੰ ਇਕ ਵੱਡਾ ਮੁੱਦਾ ਬਣਾਇਆ ਸੀ ਪਰ ਉਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਦੋਸ਼ ਪੂਰੀ ਤਰ੍ਹਾਂ ਆਧਾਰਹੀਣ ਹਨ ਅਤੇ ਦਾਅਵਾ ਕੀਤਾ ਕਿ ਇਸ ਖ਼ਰੀਦ ਵਿਚ ਵਿੱਤੀ ਬੇਨਿਯਮੀਆਂ ਸਬੰਧੀ ਫ਼ਰਾਂਸ ਦੇ ਮੀਡੀਆ ਵਿਚ ਛਪੀਆਂ ਖ਼ਬਰਾਂ ਉਸ ਦੇਸ਼ ਵਿਚ ‘ਵਪਾਰਕ ਮੁਕਾਬਲੇ’ ਕਾਰਨ ਹੋ ਸਕਦੀਆਂ ਹਨ।