ਮਹਾਰਾਸ਼ਟਰ ਸਰਕਾਰ ਤੇ ਅਨਿਲ ਦੇਸ਼ਮੁਖ ਦੀ ਸੁਪਰੀਮ ਕੋਰਟ ਨੂੰ ਗੁਹਾਰ, ‘ਸੀਬੀਆਈ ਜਾਂਚ ਰੋਕੋ’

ਏਜੰਸੀ

ਖ਼ਬਰਾਂ, ਰਾਸ਼ਟਰੀ

ਮੁੰਬਈ ਹਾਈ ਕੋਰਟ ਨੇ ਸੀਬੀਆਈ ਨੂੰ 15 ਦਿਨਾਂ ਵਿਚ ਜਾਂਚ ਸ਼ੁਰੂ ਕਰਨ ਲਈ ਕਿਹਾ

Anil Deshmukh Move Supreme Court Against Bombay HC Order

ਨਵੀਂ ਦਿੱਲੀ: ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ ਮੁੰਬਈ ਹਾਈਕੋਰਟ ਦੇ ਸੀਬੀਆਈ ਜਾਂਚ ਦੇ ਫੈਸਲੇ ਨੂੰ ਲੈ ਕੇ ਮਹਾਰਾਸ਼ਟਰ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਊਧਵ ਠਾਕਰੇ ਦੀ ਸਰਕਾਰ ਨੇ ਮੁੰਬਈ ਹਾਈਕੋਰਟ ਦੇ ਸੀਬੀਆਈ ਜਾਂਚ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕਰਵਾਈ ਹੈ।

ਦੱਸ ਦਈਏ ਕਿ ਬੀਤੇ ਦਿਨ ਮੁੰਬਈ ਹਾਈ ਕੋਰਟ ਨੇ ਸੀਬੀਆਈ ਨੂੰ ਮੁੰਬਈ ਦੇ ਸਾਬਕਾ ਪੁਲਿਸ ਕਮਿਸ਼ਨਰ ਪਰਮਬੀਰ ਸਿੰਘ ਵੱਲੋਂ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਖ਼ਿਲਾਫ਼ ਲਗਾਏ ਗਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ 15 ਦਿਨਾਂ ਵਿਚ ਜਾਂਚ ਸ਼ੁਰੂ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।

ਜ਼ਿਕਰਯੋਗ ਹੈ ਕਿ ਅਨਿਲ ਦੇਸ਼ਮੁਖ ’ਤੇ ਲਗਾਏ ਅਰੋਪਾਂ ਨੂੰ ਲੈ ਕੇ ਪਰਮਬੀਰ ਸਿੰਘ ਨੇ ਮੁੰਬਈ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਹਨਾਂ ਨੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਪਰਮਬੀਰ ਸਿੰਘ ਦੇ ਅਰੋਪਾਂ ਅਨੁਸਾਰ ਦੇਸ਼ਮੁਖ ਨੇ ਕਈ ਪੁਲਿਸ ਅਧਿਸਕਾਰੀਆਂ ਨੂੰ ਹਰ ਮਹੀਨੇ 100 ਕਰੋੜ ਰੁਪਏ ਦੀ ਵਸੂਲੀ ਦਾ ਨਿਰਦੇਸ਼ ਦਿੱਤਾ ਸੀ।