ਭਾਜਪਾ ਸਰਕਾਰ ਦੇ ਫ਼ੈਸਲਿਆਂ ਤੋਂ ਦੇਸ਼ ਦਾ ਹਰ ਵਰਗ ਦੁਖੀ : ਵੀਰਭੱਦਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਵਧਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨ ਵਰਗ ਨਿਰਾਸ਼ ਹੈ।

BJP government

ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭਦਰ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਦੇ ਕਾਰਜਕਾਲ ਵਿਚ ਹੋਏ ਵਿਕਾਸ ਕੰਮ ਜਿਸ ਰਫ਼ਤਾਰ ਨਾਲ ਅੱਗੇ ਵਧੇ ਸਨ, ਉਹ ਭਾਜਪਾ ਸਰਕਾਰ ’ਚ ਰੁਕ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਅਤੇ ਫ਼ੈਸਲਿਆਂ ਤੋਂ ਅੱਜ ਦੇਸ਼ ਅਤੇ ਪ੍ਰਦੇਸ਼ ਦਾ ਹਰ ਵਰਗ ਦੁਖੀ ਹੈ। ਵਧਦੀ ਮਹਿੰਗਾਈ ਅਤੇ ਬੇਰੁਜ਼ਗਾਰੀ ਤੋਂ ਆਮ ਲੋਕਾਂ ਦੇ ਨਾਲ-ਨਾਲ ਨੌਜਵਾਨ ਵਰਗ ਨਿਰਾਸ਼ ਹੈ।

ਗਲੋਬਲ ਮਹਾਂਮਾਰੀ ਕੋਰੋਨਾ ਨੇ ਜਿਥੇ ਇਕ ਪਾਸੇ ਦੇਸ਼-ਪ੍ਰਦੇਸ਼ ਦੀ ਅਰਥਵਿਵਸਥਾ ਨੂੰ ਪ੍ਰਭਾਵਤ ਕਰ ਕੇ ਰੱਖ ਦਿਤਾ ਹੈ, ਉੱਥੇ ਹੀ ਸਰਕਾਰ ਕਿਸੇ ਵੀ ਵਰਗ ਨੂੰ ਕੋਈ ਵੀ ਰਾਹਤ ਦੇਣ ’ਚ ਪੂਰੀ ਤਰ੍ਹਾਂ ਅਸਫ਼ਲ ਸਾਬਤ ਹੋਈ ਹੈ। ਕਾਂਗਰਸ ਨੇ ਹਮੇਸ਼ਾ ਹੀ ਕਿਸੇ ਭੇਦਭਾਵ ਦੇ ਪ੍ਰਦੇਸ਼ ਦਾ ਬਰਾਬਰ ਵਿਕਾਸ ਕੀਤਾ ਹੈ। ਵੀਰਭਦਰ ਸਿੰਘ ਨੇ 4 ਨਗਰ ਨਿਗਮਾਂ ਦੀਆਂ ਚੋਣਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਖੇਤਰ ਦੇ ਵਿਕਾਸ ਲਈ ਕਾਂਗਰਸ ਨੂੰ ਮਜ਼ਬੂਤ ਬਣਾਉਣ ਦੀ ਅਪੀਲ ਕੀਤੀ ਹੈ। ਲੋਕਤੰਤਰ ਵਿਚ ਜਨਤਾ ਦੀ ਰਾਏ ਦਾ ਸੰਵਿਧਾਨਕ ਮਹੱਤਵ ਹੁੰਦਾ ਹੈ ਅਤੇ ਇਸ ਮਹੱਤਵ ਨੂੰ ਘੱਟ ਨਹੀਂ ਕੀਤਾ ਜਾਣਾ ਚਾਹੀਦਾ।