ਬੰਗਾਲ ਚੋਣਾਂ: EVM ਲੈ ਕੇ ਟੀਐਮਸੀ ਨੇਤਾ ਦੇ ਘਰ ਸੌਂ ਗਿਆ ਸੈਕਟਰ ਅਫਸਰ, EC ਨੇ ਕੀਤੀ ਸਖ਼ਤ ਕਾਰਵਾਈ

ਏਜੰਸੀ

ਖ਼ਬਰਾਂ, ਰਾਸ਼ਟਰੀ

ਚੋਣ ਕਮਿਸ਼ਨ ਨੇ ਸੈਕਟਰ ਅਫਸਰ ਨੂੰ ਮੁਅੱਤਲ ਕੀਤਾ

EVMs and VVPATs were found at the residence of a TMC leader

ਕੋਲਕਾਤਾ: ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਜਾਰੀ ਹਨ। ਇਸ ਦੇ ਚਲਦਿਆਂ ਈਵੀਐਮ ਮਸ਼ੀਨਾਂ ਨੂੰ ਲੈ ਕੇ ਇਕ ਨਵਾਂ ਵਿਵਾਦ ਸਾਹਮਣੇ ਆਇਆ ਹੈ। ਦਰਅਸਲ ਇੱਥੇ ਉਲੂਬੇਰੀਆ ਵਿਚ ਤ੍ਰਿਣਮੂਲ ਕਾਂਗਰਸ ਦੇ ਇਕ ਨੇਤਾ ਦੇ ਘਰ ਤੋਂ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਬਰਾਮਦ ਕੀਤੀਆਂ ਗਈਆਂ ਹਨ।

ਇਸ ਦੇ ਲਈ ਜ਼ਿੰਮੇਵਾਰ ਸੈਕਟਰ ਅਫਸਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਇਸ ਨੂੰ ਨਿਰਦੇਸ਼ਾਂ ਦਾ ਉਲੰਘਣ ਦੱਸਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਟੀਐਮਸੀ ਨੇਤਾ ਦੇ ਘਰੋਂ ਬਰਾਮਦ ਹੋਈਆਂ ਮਸ਼ੀਨਾਂ ਨੂੰ ਚੋਣ ਪ੍ਰਕਿਰਿਆ ਤੋਂ ਹਟਾ ਦਿੱਤਾ ਗਿਆ ਹੈ। ਨਿਊਜ਼ ਏਜੰਸੀ ਮੁਤਾਬਕ ਹਾਵੜਾ ਜ਼ਿਲ੍ਹੇ ਦੇ ਉਲੂਬੇਰੀਆ ਉੱਤਰ ਵਿਚ AC 177 ਦੇ ਸੈਕਟਰ ਅਫਸਰ ਤਪਨ ਸਰਕਾਰ ਨੂੰ ਚੋਣ ਕਮਿਸ਼ਨ ਨੇ ਮੁਅੱਤਲ ਕਰ ਦਿੱਤਾ ਹੈ।

ਕਮਿਸ਼ਨ ਦਾ ਕਹਿਣਾ ਹੈ ਕਿ ਉਹ ਰਿਜ਼ਰਵ ਈਵੀਐਮ ਤੇ ਵੀਵੀਪੈਟ ਮਸ਼ੀਨਾਂ ਦੇ ਨਾਲ ਅਪਣੇ ਰਿਸ਼ਤੇਦਾਰ ਦੇ ਘਰ ਜਾ ਕੇ ਸੌਂ ਗਏ।  ਦੱਸ ਦਈਏ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਤੀਜੇ ਪੜਾਅ ਦੀ ਵੋਟਿੰਗ ਹੋ ਰਹੀ ਹੈ।