ਦਿੱਲੀ ਆਬਕਾਰੀ ਨੀਤੀ ਮਾਮਲਾ: ED ਦੀ ਤੀਜੀ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਏਜੰਸੀ

ਖ਼ਬਰਾਂ, ਰਾਸ਼ਟਰੀ

14 ਅਪ੍ਰੈਲ ਨੂੰ ਹੋਵੇਗੀ ਸੁਣਵਾਈ

ED files supplementary charge sheet in Delhi excise scam case

 

ਨਵੀਂ ਦਿੱਲੀ: ਈਡੀ ਨੇ ਆਬਕਾਰੀ ਨੀਤੀ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿਚ ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਪੁੱਤਰ ਗੌਤਮ ਮਲਹੋਤਰਾ, ਵਾਈਐਸਆਰ ਕਾਂਗਰਸ ਦੇ ਸੰਸਦ ਮੈਂਬਰ ਮਗੁੰਟਾ ਸ੍ਰੀਨਿਵਾਸਲੁ ਰੈਡੀ ਦੇ ਪੁੱਤਰ ਰਾਘਵ ਮਗੁੰਟਾ ਅਤੇ ਰਾਜੇਸ਼ ਜੋਸ਼ੀ ਸਮੇਤ ਪੰਜ ਫਰਮਾਂ ਦਾ ਨਾਂ ਸ਼ਾਮਲ ਹੈ। ਰਾਜੇਸ਼ ਜੋਸ਼ੀ ਚੈਰੀਅਟ ਪ੍ਰੋਡਕਸ਼ਨ ਮੀਡੀਆ ਪ੍ਰਾਈਵੇਟ ਲਿਮਟਿਡ ਦੇ ਮਾਲਕ ਹਨ।

ਇਹ ਵੀ ਪੜ੍ਹੋ: ਪੰਜਾਬ ਵਿਚ ਕੋਰੋਨਾ ਦੀ ਸਥਿਤੀ ਬਿਲਕੁਲ ਕੰਟਰੋਲ ’ਚ: ਮੁੱਖ ਮੰਤਰੀ ਭਗਵੰਤ ਮਾਨ

ਉਹਨਾਂ 2022 ਦੀਆਂ ਗੋਆ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਲਈ ਪ੍ਰਚਾਰ ਕੀਤਾ। ਇਸ ਮਾਮਲੇ ਵਿਚ ਈਡੀ ਦੀ ਇਹ ਤੀਜੀ ਚਾਰਜਸ਼ੀਟ ਹੈ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ 14 ਅਪ੍ਰੈਲ ਨੂੰ ਸਪਲੀਮੈਂਟਰੀ ਚਾਰਜਸ਼ੀਟ 'ਤੇ ਨੋਟਿਸ ਲੈਣ ਦੇ ਮਾਮਲੇ ਦੀ ਸੁਣਵਾਈ ਕਰੇਗੀ।

ਇਹ ਵੀ ਪੜ੍ਹੋ: ਭਾਰਤ 'ਚ Online Betting Apps 'ਤੇ ਲੱਗ ਸਕਦੀ ਹੈ ਪਾਬੰਦੀ, ਸਰਕਾਰ ਲੈਣ ਜਾ ਰਹੀ ਵੱਡਾ ਫੈਸਲਾ

ਇਸ ਤੋਂ ਪਹਿਲਾਂ ਈਡੀ ਨੇ ਆਪਣੀ ਚਾਰਜਸ਼ੀਟ ਵਿਚ 12 ਲੋਕਾਂ ਦੇ ਨਾਮ ਦਰਜ ਕੀਤੇ ਸਨ। ਇਹਨਾਂ 'ਚ ਵਿਜੇ ਨਾਇਰ, ਸ਼ਰਤ ਰੈੱਡੀ, ਬਿਨੋਏ ਬਾਬੂ, ਅਭਿਸ਼ੇਕ ਬੋਇਨਪੱਲੀ, ਅਮਿਤ ਅਰੋੜਾ ਸਮੇਤ 7 ਕੰਪਨੀਆਂ ਦੇ ਨਾਂ ਸ਼ਾਮਲ ਸਨ। ਦਿੱਲੀ ਦੇ ਸਾਬਕਾ ਡਿਪਟੀ ਸੀਐਮ ਮਨੀਸ਼ ਸਿਸੋਦੀਆ ਇਸ ਮਾਮਲੇ ਵਿਚ ਜੇਲ੍ਹ ਵਿੱਚ ਹਨ ਪਰ ਸਿਸੋਦੀਆ ਅਤੇ ਕਾਰੋਬਾਰੀ ਅਮਨਦੀਪ ਸਿੰਘ ਢੱਲ ਦੇ ਖ਼ਿਲਾਫ਼ ਅਜੇ ਤੱਕ ਚਾਰਜਸ਼ੀਟ ਦਾਖ਼ਲ ਨਹੀਂ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ ਵੱਲੋਂ ਵਿੱਤੀ ਸਾਲ 2022-23 ਦੌਰਾਨ ਆਬਕਾਰੀ ਤੋਂ ਮਾਲੀਏ ’ਚ 2587 ਕਰੋੜ ਦਾ ਮਿਸਾਲੀ ਵਾਧਾ ਦਰਜ 

ਈਡੀ ਨੇ ਅਦਾਲਤ ਨੂੰ ਦੱਸਿਆ ਕਿ ਗੌਤਮ ਮਲਹੋਤਰਾ ਨੂੰ 7 ਫਰਵਰੀ, ਰਾਜੇਸ਼ ਜੋਸ਼ੀ ਨੂੰ 8 ਫਰਵਰੀ ਅਤੇ ਰਾਘਵ ਮਗੁੰਟਾ ਨੂੰ 10 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਰਾਜੇਸ਼ ਜੋਸ਼ੀ, ਰਾਘਵ ਮਗੁੰਟਾ ਅਤੇ ਗੌਤਮ ਮਲਹੋਤਰਾ ਦੀ ਨਿਆਂਇਕ ਹਿਰਾਸਤ 14 ਅਪ੍ਰੈਲ ਤੱਕ ਵਧਾ ਦਿੱਤੀ ਗਈ ਹੈ। ਇਸ 'ਤੇ 14 ਅਪ੍ਰੈਲ ਨੂੰ ਸੁਣਵਾਈ ਹੋਵੇਗੀ, ਜਦਕਿ ਸਿਸੋਦੀਆ ਦੀ ਜ਼ਮਾਨਤ 'ਤੇ 20 ਅਪ੍ਰੈਲ ਨੂੰ ਸੁਣਵਾਈ ਹੋਵੇਗੀ।