ਨੀਟ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਮੁਲਤਵੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਣੀਪੁਰ ਦੀ ਸਥਿਤੀ ਦੇ ਮੱਦੇਨਜ਼ਰ ਲਿਆ ਫ਼ੈਸਲਾ

Representational Image

ਨਵੀਂ ਦਿੱਲੀ : ਮਣੀਪੁਰ ’ਚ ਹਾਲਾਤ ਨੂੰ ਦੇਖਦੇ ਹੋਏ ਨੀਟ ਪ੍ਰੀਖਿਆ ਮੁਲਤਵੀ ਕਰ ਦਿਤੀ ਗਈ ਹੈ। ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਜਿਨ੍ਹਾਂ ਉਮੀਦਵਾਰਾਂ ਨੂੰ ਮਨੀਪੁਰ ਵਿਚ ਪ੍ਰੀਖਿਆ ਕੇਂਦਰ ਅਲਾਟ ਕੀਤੇ ਗਏ ਹਨ, ਉਨ੍ਹਾਂ ਦੀ ਨੀਟ (NEET (UG)) ਪ੍ਰੀਖਿਆ 2023 ਮੁਲਤਵੀ ਕਰ ਦਿਤੀ ਗਈ ਹੈ। ਇਨ੍ਹਾਂ ਉਮੀਦਵਾਰਾਂ ਦੀ ਪ੍ਰੀਖਿਆ ਲਈ ਬਾਅਦ ਵਿਚ ਤਰੀਕ ਦਾ ਐਲਾਨ ਕੀਤਾ ਜਾਵੇਗਾ। ਇਸ ਬਾਰੇ ਜਾਰੀ ਪੱਤਰ ਵਿਚ ਦਸਿਆ ਗਿਆ ਹੈ ਕਿ ਉਮੀਦਵਾਰਾਂ ਨੂੰ ਪ੍ਰੀਖਿਆ ਸਬੰਧੀ ਕਾਲ ਜਾਂ ਈ-ਮੇਲ ਜ਼ਰੀਏ ਜਾਣਕਾਰੀ ਦਿਤੀ ਜਾਵੇਗੀ।

ਇਹ ਵੀ ਪੜ੍ਹੋ:  ਮਣੀਪੁਰ ਹਿੰਸਾ ਦੌਰਾਨ ਹੁਣ ਤਕ ਹੋਈਆਂ 54 ਮੌਤਾਂ

ਸਿਖਿਆ ਰਾਜ ਮੰਤਰੀ ਡਾ. ਰਾਜਕੁਮਾਰ ਰੰਜਨ ਸਿੰਘ ਨੇ ਇਸ ਬਾਰੇ ਨੈਸ਼ਨਲ ਟੈਸਟਿੰਗ ਏਜੰਸੀ ਨੂੰ ਪੱਤਰ ਲਿਖਿਆ ਸੀ। ਇਸ ਚਿੱਠੀ ਵਿਚ ਉਨ੍ਹਾਂ ਨੇ ਮਣੀਪੁਰ ਦੀ ਸਥਿਤੀ ਦੇ ਮੱਦੇਨਜ਼ਰ ਪ੍ਰੀਖਿਆ ਸਬੰਧੀ ਮੁੜ ਵਿਚਾਰ ਕਰਨ ਦੀ ਸੰਭਾਵਨਾ ਦਾ ਪਤਾ ਲਗਾਉਣ ਦੀ ਬੇਨਤੀ ਕੀਤੀ ਸੀ। 

ਜ਼ਿਕਰਯੋਗ ਹੈ ਕਿ ਨੀਟ ਯੂ.ਜੀ. ਦੀ ਪ੍ਰੀਖਿਆ ਭਲਕੇ ਯਾਨੀ 7 ਮਈ, 2023 ਨੂੰ ਹੋਣੀ ਹੈ। ਨੀਟ ਯੂ.ਜੀ. ਪ੍ਰੀਖਿਆ ਨੂੰ ਐਮ.ਬੀ.ਬੀ.ਐਸ. ਅਤੇ ਬੀ.ਡੀ.ਐਸ. ਸਮੇਤ ਹੋਰ ਮੈਡੀਕਲ ਕੋਰਸਾਂ ਵਿਚ ਦਾਖ਼ਲੇ ਲਈ ਪਾਸ ਕੀਤਾ ਜਾਂਦਾ ਹੈ।