ਨਵੀਂ ਦਿੱਲੀ: ਪਿਛਲੇ ਕੁਝ ਦਿਨਾਂ ਵਿਚ ਤੋਂ ਤੇਜ਼ ਗਰਮੀ ਦੀ ਮਾਰ ਝੱਲ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਦੇ ਮੁਤਾਬਕ ਵੀਰ ਨੂੰ ਦਿੱਲੀ ਸਮੇਤ ਕਈ ਰਾਜਾਂ ਵਿਚ ਤੇਜ਼ ਹਵਾ ਚਲ ਸਕਦੀ ਹੈ। ਦਸਿਆ ਜਾ ਗਿਆ ਹੈ ਕਿ ਇਸ ਤੂਫ਼ਾਨ ਦੀ ਰਫ਼ਤਾਰ 30-40 ਕਿਮੀ ਪ੍ਰਤੀ ਘੰਟਾ ਵੀ ਹੋ ਸਕਦੀ ਹੈ। ਹਾਲਾਂਕਿ ਮੌਨਸੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਲੋਕਾਂ ਨੂੰ ਹੁਣ ਕੁਝ ਦਿਨਾਂ ਦਾ ਹੀ ਇੰਤਜ਼ਾਰ ਕਰਨਾ ਪਵੇਗਾ।
ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਰਾਜਧਾਨੀ ਦਿੱਲੀ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ, ਪੰਜਾਬ ਅਤੇ ਵੈਸਟ ਉਤਰ ਪ੍ਰਦੇਸ਼ ਵਿਚ ਤੂਫ਼ਾਨ ਆਉਣ ਦੀ ਸੰਭਾਵਨਾ ਹੈ ਜਿਸ ਕਾਰਨ ਲੋਕਾਂ ਨੂੰ ਕਾਫ਼ੀ ਪਰੇਸ਼ਾਨੀ ਹੋ ਸਕਦੀ ਹੈ। ਹਾਲਾਂਕਿ ਹਵਾ ਦੇ ਚਲਣ ਨਾਲ ਪਾਰਾ ਘਟ ਸਕਦਾ ਹੈ। ਜੂਨ ਦਾ ਮਹੀਨਾ ਸ਼ੁਰੂ ਹੁੰਦੇ ਹੀ ਲੋਕਾਂ 'ਤੇ ਗਰਮੀ ਦੀ ਮਾਰ ਪੈਣੀ ਸ਼ੁਰੂ ਹੋ ਗਈ ਹੈ। ਕਈ ਸ਼ਹਿਰਾਂ ਵਿਚ ਪਾਰਾ 45 ਡਿਗਰੀ ਦੇ ਪਾਰ ਚਲਾ ਗਿਆ।
ਇਸ ਵਾਰ ਮੌਨਸੂਨ ਕੁਝ ਦੇਰੀ ਤੋਂ ਦਸਤਕ ਦੇਵੇਗਾ। ਮੌਸਮ ਵਿਭਾਗ ਦੇ ਮੁਤਾਬਕ ਮੌਨਸੂਨ ਆਉਣ ਵਿਚ ਇਕ ਹਫ਼ਤੇ ਦੀ ਦੇਰੀ ਹੋ ਸਕਦੀ ਹੈ। ਦਸਿਆ ਜਾ ਰਿਹਾ ਹੈ ਕਿ ਮੌਨਸੂਨ 8 ਜੂਨ ਤਕ ਕੇਰਲ ਤਕ ਪਹੁੰਚ ਸਕਦਾ ਹੈ। ਇਸ ਦੇ ਨਾਲ ਹੀ ਅਗਲੇ ਤਿੰਨ ਚਾਰ ਦਿਨਾਂ ਵਿਚ ਉਤਰ ਪੂਰਬੀ ਰਾਜਾਂ ਦੇ ਕੁਝ ਹਿੱਸਿਆਂ ਵਿਚ ਮੌਨਸੂਨ ਦਾ ਅਸਰ ਦਿਸ ਸਕਦਾ ਹੈ। ਮੌਸਮ ਵਿਭਾਗ ਨੇ ਬੁੱਧਵਾਰ ਨੂੰ ਦਸਿਆ ਸੀ ਕਿ ਕੁਝ ਰਾਜਾਂ ਵਿਚ ਹੁਣ ਗਰਮੀ ਦੀ ਮਾਰ ਝੱਲਣੀ ਪੈ ਸਕਦੀ ਹੈ। ਇਸ ਤੋਂ ਇਲਾਵਾ ਤੇਲੰਗਾਨਾ ਵਰਗੇ ਰਾਜਾਂ ਵਿਚ ਵੀ ਗਰਮੀ ਦਾ ਕਹਿਰ ਜਾਰੀ ਹੈ।