ED ਦੇ 5 ਕਰਮਚਾਰੀ ਕੋਰੋਨਾ ਪਾਜ਼ੀਟਿਵ, 48 ਘੰਟਿਆਂ ਲਈ ਦਫ਼ਤਰ ਸੀਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਸਪੈਸ਼ਲ ਰੈਂਕ ਦੇ ਅਧਿਕਾਰੀ ਵੀ ਸ਼ਾਮਲ

5 Enforcement Directorate officials test COVID-19 positive

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਜਾਂਚ ਏਜੰਸੀ ਦੇ ਪੰਜ ਕਰਮਚਾਰੀ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਤੋਂ ਬਾਅਦ ਦਫਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਕਰਮਚਾਰੀਆਂ ਵਿਚ ਸਪੈਸ਼ਲ ਡਾਇਰੈਕਟਰ ਰੈਂਕ ਦੇ ਅਧਿਕਾਰੀ ਵੀ ਸ਼ਾਮਲ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀ ਦੇ ਕਰਮਚਾਰੀਆਂ ਨੂੰ ਕੋਰੋਨਾ ਸਕਾਰਾਤਮਕ ਪਾਏ ਜਾਣ ਤੋਂ ਬਾਅਦ ਈਡੀ ਦਫ਼ਤਰ ਨੂੰ 48 ਘੰਟਿਆਂ ਲਈ ਸੀਲ ਕਰ ਦਿੱਤਾ ਗਿਆ। ਪੰਜ ਕਰਮਚਾਰੀਆਂ ਵਿਚੋਂ ਦੋ ਕੰਟਰੈਕਟ ਕਰਮਚਾਰੀ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਖਾਨ ਮਾਰਕੀਟ ਵਿਚ ਸਥਿਤ ਲੋਕ ਨਾਟਕ ਭਵਨ ਦੀਆਂ ਹੋਰ ਮੰਜ਼ਲਾਂ ਦੇ ਕੁਝ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਏ ਗਏ, ਜਿਸ ਤੋਂ ਬਾਅਦ ਜਾਂਚ ਏਜੰਸੀ ਦੇ ਕਰਮਚਾਰੀਆਂ ਦੀ ਵੀ ਜਾਂਚ ਕੀਤੀ ਗਈ। ਕੋਰੋਨਾ ਪਾਜ਼ੀਟਿਵ ਪਾਏ ਗਏ ਈਡੀ ਦੇ ਕਰਮਚਾਰੀਆਂ ਵਿਚ ਕਿਸੇ ਵਿਚ ਵੀ ਲੱਛਣ ਨਹੀਂ ਦਿਖਾਈ ਦਿੱਤਾ ਸੀ।

ਸਾਰੇ ਕਰਮਚਾਰੀਆਂ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਜੋ ਲੋਕ ਉਹਨਾਂ ਦੇ ਸੰਪਰਕ ਵਿਚ ਆਏ ਸੀ, ਉਹਨਾਂ ਨੂੰ ਵੀ ਕੁਆਰੰਟੀਨ ਰਹਿਣ ਲਈ ਕਿਹਾ ਗਿਆ ਹੈ।

ਅਧਿਕਾਰੀਆਂ ਨੇ ਕਿਹਾ ਕਿ ਪ੍ਰਕਿਰਿਆ ਦੇ ਅਨੁਸਾਰ ਏਜੰਸੀ ਦੇ ਮੁੱਖ ਦਫ਼ਤਰ ਨੂੰ 48 ਘੰਟਿਆਂ ਲਈ ਸੀਲ ਕਰ ਦਿੱਤਾ ਗਿਆ ਹੈ ਅਤੇ ਸੋਮਵਾਰ ਤੋਂ ਫਿਰ ਦਫ਼ਤਰ ਵਿਚ ਕੰਮ ਸ਼ੁਰੂ ਹੋਵੇਗਾ। ਉਹਨਾਂ ਕਿਹਾ ਕਿ ਕੋਰੋਨਾ ਪਾਜ਼ੀਟਿਵ ਕਰਮਚਾਰੀ ਟੈਸਟਿੰਗ ਤੋਂ ਬਾਅਦ ਦਫ਼ਤਰ ਨਹੀਂ ਆ ਰਹੇ।