ਭਾਜਪਾ ਆਗੂ ਸੋਨਾਲੀ ਫੋਗਾਟ ਨੇ ਮਾਰਕੀਟ ਕਮੇਟੀ ਸੈਕਟਰੀ ਦੀ ਕੀਤੀ ਕੁੱਟਮਾਰ
ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਇਕ ਵਾਰ ਫਿਰ ਪੁਲਿਸ ਦੇ ਸਾਹਮਣੇ ਹੀ ਮਾਰਕੀਟ ਕਮੇਟੀ ਦੇ ਸੈਕਟਰੀ ਦੀ
ਹਿਸਾਰ, 5 ਜੂਨ : ਹਰਿਆਣਾ ਦੀ ਭਾਜਪਾ ਆਗੂ ਸੋਨਾਲੀ ਫੋਗਾਟ ਇਕ ਵਾਰ ਫਿਰ ਪੁਲਿਸ ਦੇ ਸਾਹਮਣੇ ਹੀ ਮਾਰਕੀਟ ਕਮੇਟੀ ਦੇ ਸੈਕਟਰੀ ਦੀ ਚੱਪਲਾਂ ਨਾਲ ਕੁੱਟਮਾਰ ਕਾਰਨ ਇੱਕ ਵਾਰ ਮੁੜ ਸੁਰਖ਼ੀਆਂ ਵਿਚ ਆਈ ਹੈ। ਸੋਨਾਲੀ ਨੇ ਸੈਕਟਰੀ 'ਤੇ ਅਸ਼ਲੀਲ ਵਿਵਹਾਰ ਕਰਨ ਦਾ ਦੋਸ਼ ਲਾਇਆ ਹੈ। ਇਸ ਘਟਨਾ ਦੀ ਵੀਡੀਉ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਜਾਣਕਾਰੀ ਅਨੁਸਾਰ ਸੋਨਾਲੀ ਫੋਗਾਟ ਸ਼ੁੱਕਰਵਾਰ ਸਵੇਰੇ ਅਪਣੇ ਸਮਰਥਕਾਂ ਨਾਲ ਹਿਸਾਰ ਦੀ ਬਾਲਸਮੰਦ ਅਨਾਜ ਮੰਡੀ ਦਾ ਦੌਰਾ ਕਰਨ ਪਹੁੰਚੀ ਸੀ। ਇਸ ਸਮੇਂ ਦੌਰਾਨ ਹਿਸਾਰ ਮਾਰਕੀਟ ਕਮੇਟੀ ਵੀ ਉਥੇ ਮੌਜੂਦ ਸੀ। ਇਹ ਦੋਸ਼ ਹੈ ਕਿ ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ਦੱਸਣ ਉਥੇ ਜਦੋਂ ਸੋਨਾਲੀ ਫੋਗਾਟ ਨੇ ਮਾਰਕੀਟ ਕਮੇਟੀ ਦੇ ਸਕੱਤਰ ਤੋਂ ਇਸ ਦਾ ਜਵਾਬ ਦੇਣ ਲਈ ਕਿਹਾ ਤਾਂ ਉਸ ਨੇ ਸੋਨਾਲੀ ਨੂੰ ਕੁੱਝ ਅਪਸ਼ਬਦ ਕਹੇ। ਇਸ ਤੋਂ ਨਾਰਾਜ਼ ਹੋ ਕੇ ਸੋਨਾਲੀ ਦੇ ਸਮਰਥਕਾਂ ਨੇ ਸੈਕਟਰੀ ਨਾਲ ਹੱਥੋਪਾਈ ਕੀਤੀ ਅਤੇ ਸੋਨਾਲੀ ਨੇ ਉਨ੍ਹਾਂ ਨੂੰ ਚੱਪਲਾਂ ਨਾਲ ਕੁੱਟਿਆ।
ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਚੋਣਾਂ 2019 ਵਿਚ ਆਦਮਪੁਰ ਸੀਟ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜੀ ਸੀ ਅਤੇ ਸੋਨਾਲੀ ਫੋਗਾਟ ਨੂੰ ਮੌਜੂਦਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਬਿਸ਼ਨੋਈ ਨੇ 29,471 ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ। (ਏਜੰਸੀ)