ਦਿੱਲੀ ਵਿਚ ਹੋਰ ਵਧਿਆ ਵਿਵਾਦ, ਕੇਜਰੀਵਾਲ ਸਰਕਾਰ ਨੇ ਗੰਗਾਰਾਮ ਹਸਪਤਾਲ ਖਿਲਾਫ ਦਰਜ ਕਰਵਾਈ FIR

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।

Arvind Kejriwal

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਰਾਜਧਾਨੀ ਦਿੱਲੀ ਵਿਚ ਵੀ ਕੋਰੋਨਾ ਸੰਕਰਮਣ ਦੀ ਰਫ਼ਤਾਰ ਤੇਜ਼ੀ ਨਾਲ ਵਧ ਰਹੀ ਹੈ। ਦਿੱਲੀ ਵਿਚ ਲਗਾਤਾਰ ਹਜ਼ਾਰਾਂ ਦੀ ਗਿਣਤੀ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਰਹੀ ਹੈ। ਇਸ ਦੌਰਾਨ ਗੰਗਾਰਾਮ ਹਸਪਤਾਲ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।

ਦਿੱਲੀ ਸਰਕਾਰ ਨੇ ਸਰ ਗੰਗਾਰਾਮ ਹਸਪਤਾਲ ਖਿਲਾਫ ਮਾਮਲਾ ਦਰਜ ਕਰਵਾਇਆ ਹੈ। ਦਿੱਲੀ ਸਰਕਾਰ ਨੇ ਮਹਾਮਾਰੀ ਰੋਗ ਐਕਟ ਦੀ ਉਲੰਘਣਾ ਲਈ ਸਰ ਗੰਗਾਰਾਮ ਹਸਪਤਾਲ ਵਿਰੁੱਧ ਐਫਆਈਆਰ ਦਰਜ ਕਰਨ ਦਾ ਆਦੇਸ਼ ਦਿੱਤਾ ਹੈ। ਹਸਪਤਾਲ ਵਿਚ ਕੋਰੋਨਾ ਵਾਇਰਸ ਦੀ ਟੈਸਟਿੰਗ ਨਿਯਮਾਂ ਦੀ ਉਲੰਘਣਾ ਦੇ ਚਲਦਿਆਂ ਮਾਮਲਾ ਦਰਜ ਕਰਵਾਇਆ ਗਿਆ ਹੈ। 

ਗੰਗਾਰਾਮ ਹਸਪਤਾਲ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 188 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਐਫਆਈਆਰ ਵਿਚ ਕਿਹਾ ਗਿਆ ਹੈ ਕਿ ਹਸਪਤਾਲਾਂ ਲਈ ਸਿਹਤ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨਾ ਅਤੇ ਆਰਟੀ ਪੀਸੀਆਰ ਐਪ ਰਾਹੀਂ ਸੈਂਪਲ ਇਕੱਠੇ ਕਰਨਾ ਲਾਜ਼ਮੀ ਸੀ।

ਸਰ ਗੰਗਾਰਾਮ ਹਸਪਤਾਲ ਨੇ ਸੈਂਪਲ ਇਕੱਠੇ ਕਰਨ ਲਈ ਆਰਟੀ ਪੀਸੀਆਰ ਦੀ ਵਰਤੋਂ ਨਹੀਂ ਕੀਤੀ। ਦੱਸ ਦਈਏ ਕਿ ਪਿਛਲੇ ਕੁੱਝ ਦਿਨਾਂ ਤੋਂ ਦਿੱਲੀ ਦੇ ਹਸਪਤਾਲਾਂ ਬਾਰੇ ਕਈ ਕਿਸਮਾਂ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹਸਪਤਾਲਾਂ ਵੱਲੋਂ ਕੋਰੋਨਾ ਦੇ ਮਰੀਜ਼ਾਂ ਦਾ ਇਲਾਜ ਨਾ ਕਰਨ ਅਤੇ ਲਾਪਰਵਾਹੀ ਵਰਤਣ ਦੇ ਵੀ ਦੋਸ਼ ਲਗਾਏ ਗਏ ਹਨ।

ਹਾਲ ਹੀ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਹਸਪਤਾਲਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਕੋਈ ਵਿਅਕਤੀ ਇਲਾਜ ਲਈ ਆਉਂਦਾ ਹੈ ਤਾਂ ਉਸ ਦਾ ਇਲਾਜ ਕਰਨਾ ਪਵੇਗਾ।