ਕੋਰੋਨਾ ਨੇ ਫਿਰ ਤੋੜਿਆ ਰਿਕਾਰਡ, 24 ਘੰਟਿਆਂ ‘ਚ ਸਭ ਤੋਂ ਵੱਧ ਨਵੇਂ ਕੇਸ, ਸਭ ਤੋਂ ਵੱਧ ਮੌਤਾਂ

ਏਜੰਸੀ

ਖ਼ਬਰਾਂ, ਰਾਸ਼ਟਰੀ

1 ਜੂਨ ਤੋਂ ਲੈ ਕੇ ਅੱਜ ਤੱਕ 50 ਹਜ਼ਾਰ ਤੋਂ ਵੱਧ ਮਾਮਲੇ ਸੰਕਰਮਣ ਦੇ ਸਾਹਮਣੇ ਆ ਚੁੱਕੇ ਹਨ

Coronavirus

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਸੰਕਰਮਣ ਦੇ ਮਾਮਲੇ ਬਹੁਤ ਤੇਜ਼ੀ ਨਾਲ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ ਰਿਕਾਰਡ 9887 ਨਵੇਂ ਕੇਸ ਸਾਹਮਣੇ ਆਏ ਹਨ ਜਦੋਂ ਕਿ 294 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 1 ਜੂਨ ਤੋਂ, ਲਾਗ ਦੇ 50,000 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ।

ਦੇਸ਼ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 2,36,657 ਹੋ ਗਈ ਹੈ। ਹੁਣ ਤੱਕ 1,14,073 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਮਹਾਂਮਾਰੀ ਕਾਰਨ ਹੁਣ ਤੱਕ 6642 ਮੌਤਾਂ ਹੋ ਚੁੱਕੀਆਂ ਹਨ। ਰਿਕਵਰੀ ਰੇਟ 48.20% ਹੋ ਗਿਆ ਹੈ। ਕੋਰੋਨਾ ਮਹਾਂਮਾਰੀ ਨਾਲ ਮਹਾਰਾਸ਼ਟਰ ਸਭ ਤੋਂ ਜ਼ਿਆਦਾ ਪ੍ਰਭਾਵਤ ਹੈ।

ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 80 ਹਜ਼ਾਰ ਨੂੰ ਪਾਰ ਕਰ ਗਈ ਹੈ। 42, 224 ਵਿਅਕਤੀ ਜ਼ੇਰੇ ਇਲਾਜ ਹਨ। ਹੁਣ ਤੱਕ 35156 ਮਰੀਜ਼ ਠੀਕ ਹੋ ਚੁੱਕੇ ਹਨ। ਰਾਜ ਵਿਚ ਇਸ ਮਹਾਂਮਾਰੀ ਕਾਰਨ ਹੁਣ ਤੱਕ 2849 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾ ਨਾਲ ਪ੍ਰਭਾਵਿਤ ਰਾਜਾਂ ਦੀ ਸੂਚੀ ਵਿਚ ਤਾਮਿਲਨਾਡੂ ਦੂਜੇ ਨੰਬਰ 'ਤੇ ਹੈ। ਰਾਜ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵਧ ਕੇ 28,694 ਹੋ ਗਈ ਹੈ। 12,700 ਮਰੀਜ਼ ਇਲਾਜ ਅਧੀਨ ਹਨ ਅਤੇ ਹੁਣ ਤੱਕ 15,762 ਵਿਅਕਤੀਆਂ ਨੂੰ ਛੁੱਟੀ ਦਿੱਤੀ ਗਈ ਹੈ।

ਰਾਜ ਵਿਚ ਕੋਰੋਨਾ ਦੀ ਲਾਗ ਕਾਰਨ 232 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 26 ਹਜ਼ਾਰ ਤੋਂ ਵੱਧ ਹੋ ਗਈ ਹੈ। 15, 311 ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ।

ਅਤੇ ਹੁਣ ਤੱਕ 10315 ਵਿਅਕਤੀ ਠੀਕ ਹੋ ਚੁੱਕੇ ਹਨ। ਇਸ ਮਹਾਂਮਾਰੀ ਕਾਰਨ ਦਿੱਲੀ ਵਿਚ ਹੁਣ ਤਕ 708 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੀ ਲਾਗ ਨਾਲ ਪ੍ਰਭਾਵਤ ਰਾਜਾਂ ਦੀ ਸੂਚੀ ਵਿਚ ਦਿੱਲੀ ਤੀਜੇ ਨੰਬਰ 'ਤੇ ਹੈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।