ਮਣੀਪੁਰ ਹਿੰਸਾ ਦੌਰਾਨ ਅੱਤਵਾਦੀਆਂ ਨਾਲ ਮੁਕਾਬਲੇ 'ਚ BSF ਦਾ ਇਕ ਜਵਾਨ ਸ਼ਹੀਦ
ਅਸਾਮ ਰਾਈਫਲਜ਼ ਦੇ ਦੋ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਮਣੀਪੁਰ - ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ 5-6 ਜੂਨ ਦੀ ਦਰਮਿਆਨੀ ਰਾਤ ਨੂੰ ਮਣੀਪੁਰ ਦੇ ਸੇਰੋ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਇੱਕ ਸਮੂਹ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿਚ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਅਸਾਮ ਰਾਈਫਲਜ਼ ਦੇ ਦੋ ਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਏ।
ਇੱਕ ਬਿਆਨ ਵਿਚ ਭਾਰਤੀ ਫੌਜ ਦੀ ਸਪੀਅਰ ਕੋਰ ਨੇ ਕਿਹਾ, "ਇੱਕ ਬੀਐਸਐਫ ਜਵਾਨ ਦੀ ਗੰਭੀਰ ਸੱਟਾਂ ਲੱਗਣ ਕਾਰਨ ਮੌਤ ਹੋ ਗਈ, ਜਦੋਂ ਕਿ ਅਸਾਮ ਰਾਈਫਲਜ਼ ਦੇ ਦੋ ਜਵਾਨ ਗੋਲੀ ਲੱਗਣ ਨਾਲ ਗੰਭੀਰ ਜਖ਼ਮੀ ਹਨ।" ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਅਸਾਮ ਰਾਈਫਲਜ਼ ਦੇ ਜਵਾਨਾਂ ਨੂੰ ਹਵਾਈ ਜਹਾਜ਼ ਰਾਹੀਂ ਮੰਤਰਪੁਖਰੀ ਲਿਜਾਇਆ ਗਿਆ।
ਇਸ ਦੇ ਨਾਲ ਹੀ ਉਹਨਾਂ ਨੇ ਅੱਗੇ ਕਿਹਾ ਕਿ "ਅਸਾਮ ਰਾਈਫਲਜ਼, ਬੀਐਸਐਫ਼ ਅਤੇ ਪੁਲਿਸ ਦੁਆਰਾ ਮਣੀਪੁਰ ਦੇ ਸੁਗਨੂ/ਸੇਰਾਉ ਦੇ ਖੇਤਰਾਂ ਵਿਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ। 5-6 ਦੀ ਰਾਤ ਨੂੰ ਸੁਰੱਖਿਆ ਬਲਾਂ ਅਤੇ ਵਿਦਰੋਹੀਆਂ ਦੇ ਸਮੂਹਾਂ ਵਿਚਕਾਰ ਰਾਤ ਭਰ ਰੁਕ-ਰੁਕ ਕੇ ਗੋਲੀਬਾਰੀ ਹੋਈ।
ਇਸ ਗੋਲੀਬਾਰੀ ਵਿਚ Ct/GD ਰਣਜੀਤ ਯਾਦਵ ਨਾਂ ਦਾ ਜਵਾਨ ਸ਼ਹੀਦ ਹੋ ਗਿਆ ਹੈ।