''ਰਾਮ-ਹਨੂਮਾਨ ਮੰਦਰਾਂ ਤੋਂ ਨੌਕਰੀਆਂ ਨਹੀਂ ਪੈਦਾ ਹੋਣਗੀਆਂ'', ਭਾਜਪਾ ਨੇ ਸੈਮ ਪਿਤਰੋਦਾ ਦੇ ਬਿਆਨ 'ਤੇ ਕੱਸਿਆ ਤੰਜ਼ 

ਏਜੰਸੀ

ਖ਼ਬਰਾਂ, ਰਾਸ਼ਟਰੀ

ਇਸ ਬਿਆਨ ਦੀ ਨਿੰਦਾ ਕਰਦੇ ਹੋਏ ਭਾਜਪਾ ਨੇ ਕਿਹਾ ਕਿ 'ਇਹ ਕਹਿ ਕੇ ਪਿਤਰੋਦਾ ਨੇ ਹਿੰਦੂਆਂ 'ਤੇ ਜ਼ਹਿਰ ਉਗਲਿਆ ਹੈ ਅਤੇ ਮੰਦਰਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ

Sam Pitroda, Rahul Gandhi

ਨਵੀਂ ਦਿੱਲੀ - ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਸੈਮ ਪਿਤਰੋਦਾ ਨੇ ਕਿਹਾ ਹੈ ਕਿ ਭਗਵਾਨ ਰਾਮ ਅਤੇ ਹਨੂੰਮਾਨ ਦੇ ਮੰਦਰ ਨੌਕਰੀਆਂ ਨਹੀਂ ਪੈਦਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਕਾਸ ਦੇ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਕੇ ਧਾਰਮਿਕ ਮਾਮਲਿਆਂ 'ਤੇ ਧਿਆਨ ਦੇ ਰਹੀ ਹੈ।'

ਪਿਤਰੋਦਾ ਦੀ ਇਸ ਟਿੱਪਣੀ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣਾ ਮੋਰਚਾ ਖੋਲ੍ਹ ਦਿੱਤਾ ਹੈ। ਇਸ ਬਿਆਨ ਦੀ ਨਿੰਦਾ ਕਰਦੇ ਹੋਏ ਭਾਜਪਾ ਨੇ ਕਿਹਾ ਕਿ 'ਇਹ ਕਹਿ ਕੇ ਪਿਤਰੋਦਾ ਨੇ ਹਿੰਦੂਆਂ 'ਤੇ ਜ਼ਹਿਰ ਉਗਲਿਆ ਹੈ ਅਤੇ ਮੰਦਰਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਦੱਸ ਦਈਏ ਕਿ ਸੈਮ ਪਿਤਰੋਦਾ ਵੀ ਰਾਹੁਲ ਗਾਂਧੀ ਦੇ ਅਮਰੀਕਾ ਦੌਰੇ ਦੌਰਾਨ ਲਗਭਗ ਸਾਰੇ ਪ੍ਰੋਗਰਾਮਾਂ ਵਿਚ ਉਨ੍ਹਾਂ ਦੇ ਨਾਲ ਸਨ।

ਇਸ ਦੌਰਾਨ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ ਸੈਮ ਪਿਤਰੋਦਾ ਨੇ ਕਿਹਾ ਕਿ "ਮੰਦਿਰਾਂ ਤੋਂ ਨੌਕਰੀਆਂ ਨਹੀਂ ਪੈਦਾ ਹੋਣਗੀਆਂ। ਫਰਸਟਪੋਸਟ ਦੀ ਰਿਪੋਰਟ ਮੁਤਾਬਕ ਪਿਤਰੋਦਾ ਨੇ ਇਕ ਪ੍ਰੋਗਰਾਮ 'ਚ ਕਿਹਾ ਕਿ 'ਅਸੀਂ ਬੇਰੁਜ਼ਗਾਰੀ, ਮਹਿੰਗਾਈ, ਸਿੱਖਿਆ ਅਤੇ ਸਿਹਤ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਾਂ। ਇਨ੍ਹਾਂ 'ਤੇ ਕੋਈ ਗੱਲ ਨਹੀਂ ਹੁੰਦੀ ਪਰ ਰਾਮ, ਹਨੂੰਮਾਨ ਅਤੇ ਮੰਦਰ ਦੀ ਗੱਲ ਹਰ ਕੋਈ ਕਰਦਾ ਹੈ। ਮੰਦਿਰ ਰੁਜ਼ਗਾਰ ਪੈਦਾ ਨਹੀਂ ਕਰਨ ਵਾਲੇ ਹਨ।ਇਸ 'ਤੇ ਭਾਜਪਾ ਨੇਤਾ ਅਮਿਤ ਮਾਲਵੀਆ ਨੇ ਟਵਿੱਟਰ 'ਤੇ ਪਿਤਰੋਦਾ ਨੂੰ ਜਵਾਬ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ "ਹਿੰਦੂਆਂ ਦੇ ਖਿਲਾਫ ਜ਼ਹਿਰ ਉਗਲਿਆ ਅਤੇ ਮੰਦਰਾਂ ਨੂੰ ਬਦਨਾਮ ਕੀਤਾ"।

ਭਾਜਪਾ ਨੇਤਾ ਅਮਿਤ ਮਾਲਵੀਆ ਨੇ ਰਾਹੁਲ ਗਾਂਧੀ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਹ 'ਹਿੰਦੂ ਫੋਬਿਕ ਡਾਇਟ੍ਰਿਬ' ਦਾ ਸਮਰਥਨ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਪਿਤਰੋਦਾ ਇਸ ਤੋਂ ਪਹਿਲਾਂ ਵੀ ਕੁਝ ਵਿਵਾਦਿਤ ਬਿਆਨ ਦੇ ਚੁੱਕੇ ਹਨ। 2019 ਵਿਚ ਸੈਮ ਪਿਤਰੋਦਾ ਕਾਰਨ ਕਾਂਗਰਸ ਪਾਰਟੀ ਨੂੰ ਵੱਡੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਸੀ। ਜਦੋਂ ਪਿਤਰੋਦਾ ਨੇ ਸਿੱਖ ਵਿਰੋਧੀ ਦੰਗਿਆਂ 'ਤੇ ਸਵਾਲਾਂ ਨੂੰ ਟਾਲਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ 'ਹੁਆ ਤੋਂ ਹੁਆ' ਸ਼ਬਦਾਂ ਦੀ ਵਰਤੋਂ ਕੀਤੀ ਸੀ।