Chinese visa 'scam': ਦਿੱਲੀ ਦੀ ਅਦਾਲਤ ਨੇ ਕਾਰਤੀ ਚਿਦੰਬਰਮ ਨੂੰ ਦਿਤੀ ਜ਼ਮਾਨਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਦਾਲਤ ਨੇ ਇਸ ਤੋਂ ਪਹਿਲਾਂ ਮਾਮਲੇ ਵਿਚ ਈਡੀ ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਮੁਲਜ਼ਮਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਸਨ।

Chinese visa 'scam': Delhi court grants bail to Karti Chidambaram

Chinese visa 'scam': ਦਿੱਲੀ ਦੀ ਇਕ ਅਦਾਲਤ ਨੇ ਵੀਰਵਾਰ ਨੂੰ ਕਥਿਤ ਚੀਨੀ ਵੀਜ਼ਾ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਕਾਂਗਰਸ ਆਗੂ ਕਾਰਤੀ ਚਿਦੰਬਰਮ ਨੂੰ ਜ਼ਮਾਨਤ ਦੇ ਦਿਤੀ ਹੈ। ਕਾਰਤੀ ਚਿਦੰਬਰਮ ਅਦਾਲਤ ਵਿਚ ਪੇਸ਼ ਹੋਏ ਸਨ ਅਤੇ ਉਨ੍ਹਾਂ ਨੂੰ ਸੰਮਨ ਜਾਰੀ ਕੀਤਾ ਗਿਆ ਸੀ ਅਤੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਰਾਹਤ ਦਿਤੀ ਸੀ।

ਅਦਾਲਤ ਨੇ ਇਸ ਤੋਂ ਪਹਿਲਾਂ ਮਾਮਲੇ ਵਿਚ ਈਡੀ ਵਲੋਂ ਦਾਇਰ ਚਾਰਜਸ਼ੀਟ ਦਾ ਨੋਟਿਸ ਲੈਂਦਿਆਂ ਮੁਲਜ਼ਮਾਂ ਖ਼ਿਲਾਫ਼ ਸੰਮਨ ਜਾਰੀ ਕੀਤੇ ਸਨ। ਜੱਜ ਨੇ 1 ਲੱਖ ਰੁਪਏ ਦੇ ਨਿੱਜੀ ਮੁਚਲਕੇ ਅਤੇ ਇੰਨੀ ਹੀ ਰਕਮ ਦੀ ਜ਼ਮਾਨਤ 'ਤੇ ਰਾਹਤ ਦਿਤੀ।

ਈਡੀ ਨੇ 2011 ਵਿਚ 263 ਚੀਨੀ ਨਾਗਰਿਕਾਂ ਨੂੰ ਵੀਜ਼ਾ ਜਾਰੀ ਕਰਨ ਨਾਲ ਸਬੰਧਤ ਇਕ ਕਥਿਤ ਘੁਟਾਲੇ ਵਿਚ ਕਾਰਤੀ ਚਿਦੰਬਰਮ ਖ਼ਿਲਾਫ਼ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਸੀ। ਉਸ ਸਮੇਂ ਉਨ੍ਹਾਂ ਦੇ ਪਿਤਾ ਪੀ ਚਿਦੰਬਰਮ ਕੇਂਦਰੀ ਗ੍ਰਹਿ ਮੰਤਰੀ ਸਨ।

(For more Punjabi news apart from Chinese visa 'scam': Delhi court grants bail to Karti Chidambaram, stay tuned to Rozana Spokesman)