President Droupadi Murmu Dinner : ਰਾਸ਼ਟਰਪਤੀ ਮੁਰਮੂ ਨੇ PM ਮੋਦੀ ਸਮੇਤ ਮੰਤਰੀਆਂ ਲਈ ਡਿਨਰ ਦਾ ਆਯੋਜਨ ਕੀਤਾ
ਲੋਕ ਸਭਾ ਸਪੀਕਰ ਓਮ ਬਿਰਲਾ ਵੀ ਹੋਏ ਸ਼ਾਮਿਲ
President Droupadi Murmu Dinner: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੰਤਰੀ ਮੰਡਲ ਲਈ ਡਿਨਰ ਆਯੋਜਨ ਕੀਤਾ ਗਿਆ।
ਇਸ ਪ੍ਰੋਗਰਾਮ 'ਚ ਉਪ-ਰਾਸ਼ਟਰਪਤੀ ਜਗਦੀਪ ਧਨਖੜ ਅਤੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਸ਼ਿਰਕਤ ਕੀਤੀ। ਰਾਸ਼ਟਰਪਤੀ ਦੇ ਦਫਤਰ ਨੇ 'ਐਕਸ' 'ਤੇ ਇਕ ਪੋਸਟ ਵਿਚ ਕਿਹਾ, "ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਮੰਤਰੀ ਮੰਡਲ ਲਈ ਰਾਸ਼ਟਰਪਤੀ ਭਵਨ ਵਿਚ ਡਿਨਰ ਆਯੋਜਨ ਕੀਤਾ।
ਇਸ ਤੋਂ ਪਹਿਲਾਂ ਪੀਐਮ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਰਾਸ਼ਟਰਪਤੀ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਅਤੇ ਨਵੀਂ ਸਰਕਾਰ ਦੇ ਕਾਰਜਭਾਰ ਸੰਭਾਲਣ ਤੱਕ ਉਨ੍ਹਾਂ ਨੂੰ ਅਹੁਦੇ 'ਤੇ ਬਣੇ ਰਹਿਣ ਲਈ ਕਿਹਾ।
ਇਸ ਸਬੰਧ ਵਿਚ ਇਕ ਅਧਿਕਾਰਤ ਬਿਆਨ ਵਿਚ ਕਿਹਾ ਗਿਆ ਹੈ, ''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਅਤੇ ਮੰਤਰੀ ਮੰਡਲ ਦੇ ਨਾਲ ਆਪਣਾ ਅਸਤੀਫਾ ਸੌਂਪ ਦਿੱਤਾ।
ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਬਹੁਮਤ ਹਾਸਲ ਕੀਤਾ ਹੈ ਜਦੋਂ ਕਿ 543 ਮੈਂਬਰੀ ਲੋਕ ਸਭਾ ਵਿੱਚ ਐਨਡੀਏ 272 ਦੇ ਬਹੁਮਤ ਦੇ ਅੰਕੜੇ ਤੋਂ ਉੱਪਰ ਹੈ। 240 ਸੀਟਾਂ ਜਿੱਤਣ ਵਾਲੀ ਭਾਜਪਾ 2014 ਤੋਂ ਬਾਅਦ ਪਹਿਲੀ ਵਾਰ ਬਹੁਮਤ ਦੇ ਅੰਕੜੇ ਤੋਂ ਪਿੱਛੇ ਰਹਿ ਗਈ ਹੈ। ਇਸ ਦੌਰਾਨ ਇੱਥੇ ਗਠਜੋੜ ਦੀ ਮੀਟਿੰਗ ਦੌਰਾਨ 'ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਰਬਸੰਮਤੀ ਨਾਲ ਐਨਡੀਏ ਦਾ ਨੇਤਾ ਚੁਣ ਲਿਆ ਗਿਆ। ਇਸ ਤਰ੍ਹਾਂ ਉਨ੍ਹਾਂ ਲਈ ਲਗਾਤਾਰ ਤੀਜੀ ਵਾਰ ਗਠਜੋੜ ਸਰਕਾਰ ਦੇ ਪ੍ਰਮੁੱਖ ਵਜੋਂ ਸਹੁੰ ਚੁੱਕਣ ਦਾ ਰਾਹ ਪੱਧਰਾ ਹੋ ਗਿਆ।