ਮੌਸਮ ਵਿਭਾਗ ਨੇ ਭਾਰੀ ਮੀਂਹ ਦੇ ਨਾਲ ਦਿੱਤੀ ਤੁਫਾਨ ਦੀ ਚੇਤਾਵਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਗਰਮੀ ਦੇ ਵਿਚ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇਕ ਪਾਸੇ ਇਸ ਮੌਨਸੂਨ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ,

Photo

ਨਵੀਂ ਦਿੱਲੀ : ਗਰਮੀ ਦੇ ਵਿਚ ਹੁਣ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਮੌਨਸੂਨ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇਕ ਪਾਸੇ ਇਸ ਮੌਨਸੂਨ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਦੂਜੇ ਪਾਸੇ ਮਹਾਂਰਾਸ਼ਟਰ, ਗੁਜਰਾਤ, ਬਿਹਾਰ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹ ਵਰਗੇ ਹਲਾਤ ਬਣੇ ਹੋਏ ਹਨ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਸਮੇਂ ਦੌਰਾਨ

ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਫਰੀਦਾਬਾਦ, ਗਾਜ਼ੀਆਬਾਦ, ਮੇਰਠ, ਬਿਜਨੌਰ, ਮੁਜ਼ੱਫਰਨਗਰ, ਸਹਿਸਵਾਨ, ਬਦਾਉਂ, ਪਲਵਲ, ਹੋਡਲ, ਖੁਰਜਾ, ਔਰੰਗਾਬਾਦ, ਮਥੁਰਾ ਤੇ ਅਲਵਰ ਵਿੱਚ ਤੇਜ਼ ਬਾਰਸ਼ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਵੀ ਰਾਜਧਾਨੀ ਦਿੱਲੀ ਵਿਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਬਿਹਾਰ ਉਤਰ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ,

ਦਿੱਲੀ ਰਾਜਸਥਾਨ, ਮੱਧ ਪ੍ਰਦੇਸ਼, ਮਰਾਠਵਾੜ ਤੇ ਅੰਦਰੂਨੀ ਕਰਨਾਟਕ ਵਿਚ ਮੌਨਸੂਨ ਆਮ ਰਹਿਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ਵਿਚ ਵੀ ਵਿਭਾਗ ਨੇ ਭਾਰੀ ਵਾਰਿਸ਼ ਦੀ ਚੇਤਾਨਵੀ ਦਿੱਤੀ ਹੈ, ਨਾਲ ਹੀ ਵਿਭਾਗ ਨੇ ਸਮੁੰਦਰ ਵਿਚ ਉਚਿਆਂ ਲਹਿਰ ਉਠਣ ਦੀ ਉਮੀਦ ਵੀ ਜਤਾਈ ਹੈ।  

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।