ਰਵਨੀਤ ਬਿੱਟੂ ਦਾ ਬਿਆਨ, ‘ਪਾਰਟੀ ਦਾ ਅਕਸ ਖਰਾਬ ਕਰਨ ਵਾਲਿਆਂ ਖਿਲਾਫ਼ ਹੋਵੇ ਸਖ਼ਤ ਕਾਰਵਾਈ'

ਏਜੰਸੀ

ਖ਼ਬਰਾਂ, ਰਾਸ਼ਟਰੀ

ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਦੇ ਚਲਦਿਆਂ ਲੁਧਿਆਣਾ ਤੋਂ ਕਾਂਗਰਸ ਐਮਪੀ ਰਵਨੀਤ ਬਿੱਟੂ ਦਾ ਬਿਆਨ ਆਇਆ ਹੈ।

Ravneet Singh Bittu

ਨਵੀਂ ਦਿੱਲੀ: ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ ਦੇ ਚਲਦਿਆਂ ਲੁਧਿਆਣਾ ਤੋਂ ਕਾਂਗਰਸ ਐਮਪੀ ਰਵਨੀਤ ਬਿੱਟੂ (Ravneet Singh Bittu) ਦਾ ਬਿਆਨ ਆਇਆ ਹੈ। ਉਹਨਾਂ ਕਿਹਾ ਕਿ ਕਿ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਚਾਹੇ ਉਹ ਕੋਈ ਵੀ ਹੋਵੇ।

ਹੋਰ ਪੜ੍ਹੋ: ਅਰਵਿੰਦ ਕੇਜਰੀਵਾਲ ਦਾ ਵੱਡਾ ਐਲਾਨ, ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗੀ 50 ਹਜ਼ਾਰ ਦੀ ਰਾਸ਼ੀ

ਨਿਊਜ਼ ਏਜੰਸੀ ਨਾਲ ਗੱਲ ਕਰਦਿਆਂ ਰਵਨੀਤ ਬਿੱਟੂ (Ravneet Bittu Statement On Navjot Sidhu) ਨੇ ਕਿਹਾ ਕਿ, ‘ਸਿੱਧੂ ਇਕ ਚਰਚਿਤ ਚਿਹਰਾ ਹਨ। ਉਹਨਾਂ ਨੇ ਕਈ ਵਾਰ ਅਪਣੇ ਮੁੱਦਿਆਂ ਨੂੰ ਲੈ ਕੇ ਪਾਰਟੀ ਹਾਈ ਕਮਾਨ ਨਾਲ ਮੁਲਾਕਾਤ ਕੀਤੀ ਹੈ। ਹੁਣ ਜਦੋਂ ਤੁਸੀਂ ਅਪਣੇ ਮਨ ਦੀ ਗੱਲ ਹਾਈ ਕਮਾਨ ਨੂੰ ਦੱਸ ਦਿੱਤੀ ਹੈ ਤਾਂ ਤੁਹਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ। ਅਪਣੀ ਹੀ ਪਾਰਟੀ ਖਿਲਾਫ਼ ਨਹੀਂ ਜਾਣਾ ਚਾਹੀਦਾ’।

ਇਹ ਵੀ ਪੜ੍ਹੋ - ਮਹਿੰਗਾਈ ਵਿਰੁੱਧ 8 ਜੁਲਾਈ ਨੂੰ ਹਾਈਵੇ ’ਤੇ ਰੋਸ ਪ੍ਰਦਰਸ਼ਨ ਕਰੇਗਾ ਸੰਯੁਕਤ ਕਿਸਾਨ ਮੋਰਚਾ

ਉਹਨਾਂ ਅੱਗੇ ਕਿਹਾ, ‘ਪਾਰਟੀ ਵਿਚ ਅਨੁਸ਼ਾਸਨਹੀਣਤਾ ਲਈ ਕੋਈ ਥਾਂ ਨਹੀਂ। ਪਾਰਟੀ ਦਾ ਅਕਸ ਖਰਾਬ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਚਾਹੇ ਕੋਈ ਵੀ ਹੋਵੇ। ਜਿਨ੍ਹਾਂ ਨੂੰ ਪਸੰਦ ਨਹੀਂ ਉਹ ਪਾਰਟੀ ਛੱਡ ਸਕਦੇ ਹਨ’।

ਇਹ ਵੀ ਪੜ੍ਹੋ -  ਕਿਸਾਨਾਂ ਦੇ ਹੱਕ ‘ਚ ਖੜ੍ਹੇ ਰਹਿਣ ਲਈ ਪੰਜਾਬੀ ਗਾਇਕ Jazzy B ਨੂੰ ਗੋਲਡ ਮੈਡਲ ਨਾਲ ਕੀਤਾ ਸਨਮਾਨਿਤ

ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਅੰਦਰੂਨੀ ਵਿਵਾਦ (Punjab Congress infighting) ਬਾਰੇ ਅਪਣੀ ਰਾਏ ਸਾਂਝੀ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅੱਜ ਪਾਰਟੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨਾਲ ਮੁਲਾਕਾਤ ਕਰਨ ਲਈ ਦਿੱਲੀ ਪਹੁੰਚੇ ਹਨ। ਇਸ ਤੋਂ ਪਹਿਲਾਂ ਉਹ ਪਾਰਟੀ ਹਾਈ ਕਮਾਨ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰ ਚੁੱਕੇ ਹਨ।