ਦਿੱਲੀ 'ਚ ਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕਾਂਟਰੈਕਟ ਕਿਲਰ ਹਥਿਆਰ ਸਮੇਤ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੁਲਜ਼ਮ ਖ਼ਿਲਾਫ਼ 12 ਤੋਂ ਵੱਧ ਕੇਸ ਹਨ ਦਰਜ

photo

 

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਰੋਹਿਣੀ ਸੈਕਟਰ 29-30 ਦੇ ਆਸਪਾਸ ਮੁਕਾਬਲੇ ਤੋਂ ਬਾਅਦ ਇਕ ਕੰਟਰੈਕਟ ਕਿਲਰ ਕਾਮਿਲ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਅਨੁਸਾਰ ਉਸ ਦੇ ਖਿਲਾਫ 12 ਤੋਂ ਵੱਧ ਮਾਮਲੇ ਦਰਜ ਹਨ, ਜਿਨ੍ਹਾਂ ਵਿਚ ਦਿੱਲੀ ਦੇ ਜਾਮਾ ਮਸਜਿਦ ਇਲਾਕੇ ਵਿਚ ਹਾਲ ਹੀ ਵਿਚ ਹੋਈ ਗੋਲੀਬਾਰੀ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ। ਕਾਮਿਲ ਕੋਲੋਂ ਇੱਕ ਪਿਸਤੌਲ ਬਰਾਮਦ ਹੋਇਆ, ਜਿਸ ਦੀ ਜਾਂਚ ਜਾਰੀ ਹੈ।

ਪੁਲਿਸ ਅਨੁਸਾਰ ਬਾਈਕ ਸਵਾਰ ਅਪਰਾਧੀ ਨੂੰ ਪੁਲਿਸ ਨੇ ਆਤਮ ਸਮਰਪਣ ਕਰਨ ਲਈ ਕਿਹਾ ਸੀ ਪਰ ਉਸਨੇ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿਤੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਦੀ ਵਿਸ਼ੇਸ਼ ਟੀਮ ਨੇ ਜਵਾਬੀ ਕਾਰਵਾਈ ਕੀਤੀ। ਦੋਸ਼ੀ ਦੀ ਲੱਤ 'ਚ ਗੋਲੀ ਲੱਗੀ ਸੀ ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਲਿਆ ਗਿਆ।

ਕਾਮਿਲ ਕਈ ਕਤਲ ਕੇਸਾਂ ਵਿੱਚ ਲੋੜੀਂਦਾ ਸੀ। ਉਸ ਨੂੰ ਅੱਜ ਰੋਹਿਣੀ ਸੈਕਟਰ 29-30 ਦੇ ਆਸਪਾਸ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕੀਤਾ ਗਿਆ। ਮੁਕਾਬਲੇ ਵਿਚ ਜ਼ਖ਼ਮੀ ਹੋਏ ਕਾਮਿਲ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।