ਦਿੱਲੀ 'ਚ ਬਹੁਮੰਜ਼ਿਲਾ ਇਮਾਰਤ ਨੂੰ ਲੱਗੀ ਭਿਆਨਕ ਅੱਗ, 6 ਲੋਕਾਂ ਦੀ ਮੌਤ
ਇਮਾਰਤ ਨੂੰ ਲੱਗਣ ਕਾਰਨ 11 ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
ਨਵੀਂ ਦਿੱਲੀ- ਹਰ ਰੋਜ਼ ਕਿਸੇ ਨਾ ਕਿਸੇ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਤਾਂ ਸਾਹਮਣੇ ਆਈ ਹੀ ਰਹਿੰਦੀ ਹੈ। ਰਾਜਧਾਨੀ ਦਿੱਲੀ ਵਿਚ ਇੱਕ ਬਹੁਮੰਜ਼ਿਲਾ ਇਮਾਰਤ ਚ ਅੱਗ ਲੱਗਣ ਨਾਲ 6 ਲੋਕਾਂ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਿਚ 11 ਲੋਕਾਂ ਦੇ ਬੁਰੀ ਤਰਾਂ ਨਾਲ਼ ਜ਼ਖਮੀ ਹੋਣ ਦੀ ਖ਼ਬਰ ਵੀ ਹੈ। ਆਸ ਪਾਸ ਦੇ ਲੋਕਾਂ ਨੇ ਇਸ ਖ਼ਬਰ ਦੇ ਪਤਾ ਲੱਗਣ ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾ ਲਿਆ।
ਅੱਗ ਉੱਤੇ ਕਾਬੂ ਪਾਉਣ ਲਈ 5 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ਪੁੱਜੀਆਂ ਜਿਸ ਤੋਂ ਬਾਅਦ ਤਕਰੀਬਨ 20 ਲੋਕਾਂ ਨੂੰ ਬਚਾਇਆ ਗਿਆ। ਜਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦਿੱਲੀ ਦੇ ਜਾਕੀਰ ਨਗਰ ਇਲਾਕੇ ਵਿਚ ਬੀਤੀ ਰਾਤ ਬਹੁਮੰਜਿਲਾ ਬਿਲਡਿੰਗ ਵਿਚ ਅੱਗ ਲੱਗ ਗਈ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ 5 ਫਾਇਰ ਬ੍ਰਿਗੇਡ ਦੀਆ ਗੱਡੀਆਂ ਮੌਕੇ ਤੇ ਪੁੱਜੀਆਂ। ਕੁੱਝ ਹੀ ਦੇਰ ਵਿਚ ਅੱਗ ਉੱਤੇ ਕਾਬੂ ਪਾ ਲਿਆ ਗਿਆ ਪਰ, ਉਦੋਂ ਤੱਕ ਕਾਫ਼ੀ ਦੇਰ ਹੋ ਚੁੱਕੀ ਸੀ ਅਤੇ ਹਾਦਸੇ ਵਿਚ 6 ਲੋਕਾਂ ਦੀ ਜਾਨ ਚਲੀ ਗਈ ਸੀ। ਉਥੇ ਹੀ 20 ਲੋਕਾਂ ਨੂੰ ਅੱਗ ਦੀ ਚਪੇਟ ਵਿਚ ਆਉਣ ਤੋਂ ਬਚਾ ਲਿਆ ਗਿਆ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।