ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ 'ਚ ਸੀਬੀਆਈ ਨੇ ਦਰਜ ਕੀਤੀ FIR

ਏਜੰਸੀ

ਖ਼ਬਰਾਂ, ਰਾਸ਼ਟਰੀ

ਐਫ਼ਆਈਆਰ 'ਚ ਰੀਆ ਚੱਤਰਵਰਤੀ ਸਮੇਤ ਕਈ ਲੋਕਾਂ ਦੇ ਨਾਮ ਸ਼ਾਮਲ

Sushant Singh Rajput

ਨਵੀਂ ਦਿੱਲੀ : ਫ਼ਿਲਮੀ ਹੀਰੋ ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ 'ਚ ਸੀਬੀਆਈ ਨੇ ਐਫਆਈਆਰ ਦਰਜ ਕੀਤੀ ਹੈ। ਐਫ਼ਆਈਆਰ 'ਚ ਸੁਸ਼ਾਂਤ ਦੀ ਮਹਿਲਾ ਦੋਸਤ ਰੀਆ ਚੱਕਰਵਰਤੀ ਅਤੇ ਉਨ੍ਹਾਂ ਦੇ ਭਰਾ ਸੋਵਿਕ ਚੱਕਰਵਰਤੀ ਦਾ ਨਾਮ ਵੀ ਸ਼ਾਮਲ ਹੈ।

ਸੀਬੀਆਈ ਨੇ ਆਈਪੀਸੀ ਦੀ ਧਾਰਾ 306 ,  341 ,  342 ,  420,  406 ਅਤੇ 506  ਦੇ ਤਹਿਤ ਐਫਆਈਆਰ ਦਰਜ ਕੀਤੀ ਹੈ। ਇਸ ਐਫਆਈਆਰ ਰਿਆ ਚੱਕਰਵਰਤੀ ਤੋਂ ਇਲਾਵਾ  ਸ਼ੋਵਿਕ ਚੱਕਰਵਰਤੀ, ਇੰਦਰਜੀਤ ਚੱਕਰਵਰਤੀ, ਸੰਧਿਆ ਚੱਕਰਵਰਤੀ, ਸੈਮੁਅਲ ਮਿਰਾਂਡਾ, ਸ਼ਰੁਤੀ ਮੋਦੀ ਸਮੇਤ ਹੋਰ ਨਾਮ ਸ਼ਾਮਲ ਹਨ।

ਅਦਾਕਾਰਾ ਰੀਆ ਚੱਕਰਵਰਤੀ ਖਿਲਾਫ਼ ਆਪਰਾਧਿਕ ਸਾਜਿਸ਼, ਸੁਸ਼ਾਂਤ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ਹਨ। ਕਾਬਲੇਗੌਰ ਹੈ ਕਿ ਰੀਆ ਚੱਕਰਵਰਤੀ ਖਿਲਾਫ਼ ਸੁਸ਼ਾਂਤ ਸਿੰਘ ਰਾਜਪੂਤ  ਦੇ ਪਿਤਾ ਕੇ.ਕੇ. ਸਿੰਘ  ਪਟਨਾ ਵਿਚ ਇਕ ਐਫਆਈਆਰ ਦਰਜ ਕਰਵਾਈ ਸੀ।

ਸੀਬੀਆਈ ਦੇ ਬੁਲਾਰੇ ਮੁਤਾਬਕ ਏਜੰਸੀ ਨੇ ਇਹ ਮਾਮਲਾ ਬਿਹਾਰ ਸਰਕਾਰ ਦੀ ਸਿਫਾਰਸ਼ 'ਤੇ ਦਰਜ ਕੀਤਾ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਵੀ ਅਧਿਸੂਚਨਾ ਜਾਰੀ ਕੀਤੀ ਹੈ। ਅਧਿਕਾਰੀ ਨੇ ਕਿਹਾ ਕਿ ਬਿਹਾਰ ਪੁਲਿਸ ਨੇ ਛੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕੀਤਾ ਸੀ।

ਸੀਬੀਆਈ ਨੇ ਇਹ ਮਾਮਲਾ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਸ਼ਾਖਾ ਨੂੰ ਸੌਂਪ ਦਿਤਾ ਹੈ। ਇਸ ਨੇ ਪਹਿਲਾਂ ਕਈ ਹਾਈ ਪ੍ਰੋਫਾਇਲ ਮਾਮਲਿਆਂ ਜਿਵੇਂ 3,600 ਕਰੋੜ ਰੁਪਏ ਦੇ ਅਗਸਤੇ ਵੇਸਟਲੈਂਡ ਵੀਵੀਆਈਪੀ ਹੈਲੀਕਾਪਟਰ ਸੌਦੇ ਅਤੇ ਸ਼ਰਾਬ ਕਾਰੋਬਾਰੀ ਵਿਜੈ ਮਾਲੀਆ ਦੇ ਧੋਖਾਧੜੀ ਮਾਮਲੇ ਦੀ ਜਾਂਚ ਵੀ ਕੀਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।