ਗੌਰੀਕੁੰਡ ਹਾਦਸੇ 'ਚ ਲਾਪਤਾ ਲੋਕਾਂ ਦੀ ਗਿਣਤੀ 20 ਤੱਕ ਪਹੁੰਚੀ, ਤਲਾਸ਼ੀ ਮੁਹਿੰਮ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਕੀਤੀਆਂ ਬਰਾਮਦ

photo

 

 ਰੁਦਰਪ੍ਰਯਾਗ: ਗੌਰੀਕੁੰਡ ਹਾਦਸੇ 'ਚ ਲਾਪਤਾ ਲੋਕਾਂ ਦੀ ਗਿਣਤੀ 17 ਤੋਂ ਵਧ ਕੇ 20 ਹੋ ਗਈ ਹੈ ਜਦਕਿ ਤਿੰਨ ਹੋਰ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਹੁਣ ਤੱਕ ਕੁੱਲ 23 ਲੋਕ ਇਸ ਘਟਨਾ ਦਾ ਸ਼ਿਕਾਰ ਹੋ ਚੁੱਕੇ ਹਨ। ਜਿਨ੍ਹਾਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਉਨ੍ਹਾਂ ਦੀ ਸ਼ਨਾਖਤ ਤੋਂ ਬਾਅਦ ਇਹ ਗਿਣਤੀ 23 ਹੋ ਗਈ ਹੈ।

 ਇਹ ਵੀ ਪੜ੍ਹੋ: ਇਕ ਵਾਰ ਫਿਰ ਸੁਰਖੀਆਂ ਵਿਚ ਪਟਿਆਲਾ ਦੀ ਕੇਂਦਰੀ ਜੇਲ, ਤਲਾਸ਼ੀ ਦੌਰਾਨ ਮਿਲੇ ਜਰਦੇ ਦੇ ਪੈਕਟ

ਜ਼ਿਲ੍ਹਾ ਆਫ਼ਤ ਪ੍ਰਬੰਧਨ ਅਫ਼ਸਰ ਨੰਦਨ ਸਿੰਘ ਰਾਜਵਰ ਨੇ ਦਸਿਆ ਕਿ ਗੌਰੀਕੁੰਡ ਜ਼ਮੀਨ ਖਿਸਕਣ ਕਾਰਨ ਲਾਪਤਾ/ਮ੍ਰਿਤਕਾਂ ਦੀ ਗਿਣਤੀ ਵਧ ਕੇ 23 ਹੋ ਗਈ ਹੈ। ਉਨ੍ਹਾਂ ਦਸਿਆ ਕਿ ਸਥਾਨਕ ਲੋਕਾਂ ਵਲੋਂ ਮਿਲੀ ਸੂਚਨਾ ਦੇ ਆਧਾਰ 'ਤੇ ਲਾਪਤਾ ਵਿਅਕਤੀਆਂ ਵਿਚੋਂ 17 ਨੇਪਾਲ ਮੂਲ ਦੇ, 4 ਰੁਦਰਪ੍ਰਯਾਗ ਜ਼ਿਲ੍ਹੇ ਦੇ, 2 ਹੋਰ ਰਾਜਾਂ ਦੇ ਹਨ, ਜਿਨ੍ਹਾਂ ਦੀ ਕੁੱਲ ਗਿਣਤੀ 23 ਹੈ।

 ਇਹ ਵੀ ਪੜ੍ਹੋ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਰਾਜਵਰ ਨੇ ਦਸਿਆ ਕਿ ਬੀਤੇ ਦਿਨ ਜਿਨ੍ਹਾਂ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ, ਉਨ੍ਹਾਂ ਦੇ ਨਾਂ ਜਾਰੀ ਕੀਤੀ ਗਈ ਸੂਚੀ ਵਿੱਚ ਸ਼ਾਮਲ ਨਹੀਂ ਹਨ। ਮ੍ਰਿਤਕ ਦੇ ਰਿਸ਼ਤੇਦਾਰਾਂ ਵਲੋਂ ਕੀਤੀ ਗਈ ਸ਼ਨਾਖਤ ਅਨੁਸਾਰ ਤਿੰਨੋਂ ਵਿਅਕਤੀ ਨੇਪਾਲ ਮੂਲ ਦੇ ਹਨ, ਜਿਨ੍ਹਾਂ ਵਿਚ ਦੇਵੀ ਬਹਾਦਰ, ਟੇਕ ਬਹਾਦਰ ਅਤੇ ਪ੍ਰਕਾਸ਼ ਤਮਟਾ ਸ਼ਾਮਲ ਹਨ। ਇਸ ਦੇ ਨਾਲ ਹੀ 20 ਲੋਕ ਅਜੇ ਵੀ ਲਾਪਤਾ ਹਨ।