550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਵੈੱਬਸਾਈਟ, ਮੋਬਾਈਲ ਐਪ ਲਾਂਚ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਇਕ ਵੈੱਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫ਼ਾਰਮ ਲਾਂਚ ਕੀਤੇ।

Amarinder launches website, mobile app for 550th birth anniversary of Guru Nanak Dev

ਨਵੀਂ ਦਿੱਲੀ (ਅਮਨਦੀਪ ਸਿੰਘ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਇਕ ਵੈੱਬਸਾਈਟ, ਇਕ ਮੋਬਾਈਲ ਐਪ ਅਤੇ ਸੋਸ਼ਲ ਮੀਡੀਆ ਦੇ ਪਲੇਟਫ਼ਾਰਮ ਲਾਂਚ ਕੀਤੇ। ਸੂਚਨਾ ਤਕਨਾਲੋਜੀ ਦੇ ਇਨ੍ਹਾਂ ਪਲੇਟਫ਼ਾਰਮਾਂ ਨੂੰ ਲਾਂਚ ਕਰਨ ਦਾ ਮਕਸਦ ਚੱਲ ਰਹੀਆਂ ਗਤੀਵਿਧੀਆਂ ਅਤੇ ਇਸ ਸਾਲ ਨਵੰਬਰ ਮਹੀਨੇ ਹੋਣ ਵਾਲੇ ਸਮਾਗਮਾਂ ਨਾਲ ਸਰਧਾਲੂਆਂ ਨੂੰ ਦਿਲ ਖਿਚਵੇਂ ਢੰਗ ਨਾਲ ਜੋੜਨਾ ਹੈ ਅਤੇ ਸ਼ਰਧਾਲੂਆਂ ਨੂੰ ਹਰ ਗਤੀਵਿਧੀ/ਸਮਾਗਮ ਦੀ ਜਾਣਕਾਰੀ ਮਿਲਦੀ ਰਹੇ।

ਮੁੱਖ ਮੰਤਰੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨਾਲ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਵੈੱਬਸਾਈਟ ਦੀ ਸ਼ੁਰੂਆਤ ਕੀਤੀ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਪਲੇਟਫ਼ਾਰਮ ਵੀ ਲਾਂਚ ਕੀਤਾ ਗਿਆ ਜਿਨ੍ਹਾਂ ਵਿਚ ਫ਼ੇਸਬੁੱਕ ੫੫੦Yearsof7uruNanak4evJi  ਟਵਿੱਟਰ ਹੈਂਡਲ ੫੫੦yrs7uruNanak ਅਕਾਊਂਟ 550Yearsof7uruNanak4evji  ਇਕ ਯੂ.ਟਿਊਬ ਚੈਨਲ ਸ਼ਾਮਲ ਹਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।