ਕਰਨਾਲ 'ਚ ਕਿਸਾਨ ਮਹਾਂਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਅੱਜ ਰਾਤ ਤੋਂ ਇੰਟਰਨੈੱਟ ਬੰਦ

ਏਜੰਸੀ

ਖ਼ਬਰਾਂ, ਰਾਸ਼ਟਰੀ

ਹਰਿਆਣਾ ਦੇ ਕਰਨਾਲ ਵਿਚ 7 ਸਤੰਬਰ ਨੂੰ ਹੋਣ ਵਾਲੀ ਕਿਸਾਨਾਂ ਦੀ ਮਹਾਂਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ ਦਿਖਾਈ ਦੇ ਰਿਹਾ ਹੈ।

Internet and SMS services to be suspended from midnight today in Karnal

ਕਰਨਾਲ: ਹਰਿਆਣਾ ਦੇ ਕਰਨਾਲ ਵਿਚ 7 ਸਤੰਬਰ ਨੂੰ ਹੋਣ ਵਾਲੀ ਕਿਸਾਨਾਂ ਦੀ ਮਹਾਂਪੰਚਾਇਤ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ ਦਿਖਾਈ ਦੇ ਰਿਹਾ ਹੈ। ਇਸ ਦੇ ਚਲਦਿਆਂ ਜਿੱਥੇ ਸਥਾਨਕ ਪ੍ਰਸ਼ਾਸਨ ਵੱਲੋਂ ਸ਼ਹਿਰ ਵਿਚ ਧਾਰਾ 144 ਲਾਗੂ ਕੀਤੀ ਗਈ, ਉੱਥੇ ਹੀ ਹੁਣ ਸ਼ਹਿਰ ਵਿਚ ਇੰਟਰਨੈਟ ਅਤੇ ਐਸਐਮਐਸ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

ਹੋਰ ਪੜ੍ਹੋ: ਸਰ੍ਹੋਂ ਦਾ ਬੀਜ 9200 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚਿਆ, ਕੱਚੇ ਤੇਲ ਦੀ ਕੀਮਤ 'ਚ ਵੀ ਹੋਇਆ ਵਾਧਾ

ਗ੍ਰਹਿ ਵਿਭਾਗ ਅਨੁਸਾਰ ਕਰਨਾਲ ਜ਼ਿਲ੍ਹੇ ਵਿਚ ਜਨਤਕ ਸੁਰੱਖਿਆ ਦੇ ਤਹਿਤ ਅੱਜ ਰਾਤ ਤੋਂ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਦਰਅਸਲ ਹਰਿਆਣਾ ਦੇ ਕਰਨਾਲ ਵਿਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿਚ ਕੱਲ੍ਹ ਕਰਨਾਲ ਵਿਖੇ ਭਾਰੀ ਇਕੱਠ ਦਾ ਐਲਾਨ ਕੀਤਾ ਗਿਆ ਹੈ।

ਹੋਰ ਪੜ੍ਹੋ: ਚੰਡੀਗੜ੍ਹ: 2 ਟਰੱਕਾਂ ਦੀ ਟੱਕਰ, ਵਿਚਾਲੇ ਫਸੀ ਮਹਿਲਾ ਕਾਂਸਟੇਬਲ ਨੂੰ ਕ੍ਰੇਨ ਦੀ ਮਦਦ ਨਾਲ ਕੱਢਿਆ ਬਾਹਰ

ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਸਾਨਾਂ ਨੂੰ ਖ਼ਾਸ ਅਪੀਲ ਕੀਤੀ ਹੈ। ਉਹਨਾਂ ਨੇ ਕੱਲ੍ਹ ਸਵੇਰੇ 10 ਵਜੇ ਕਰਨਾਲ ਦੀ ਅਨਾਜ ਮੰਡੀ ਵਿਚ ਵੱਧ ਤੋਂ ਵੱਧ ਕਿਸਾਨਾਂ ਨੂੰ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਅਗਲੀ ਰਣਨੀਤੀ ਤਿਆਰ ਕੀਤੀ ਜਾ ਸਕੇ।

ਹੋਰ ਪੜ੍ਹੋ: ਤਾਲਿਬਾਨ ਨੇ ਪੰਜਸ਼ੀਰ 'ਤੇ ਕਬਜ਼ੇ ਦਾ ਕੀਤਾ ਦਾਅਵਾ, NRF ਨੇ ਦਾਅਵਾ ਕੀਤਾ ਖਾਰਜ

ਦੱਸ ਦਈਏ ਕਿ ਹਰਿਆਣਾ ਵਿਚ ਭਾਜਪਾ ਆਗੂਆਂ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਕਰਨ ਦਾ ਆਦੇਸ਼ ਦੇਣ ਵਾਲੇ ਐਸਡੀਐਮ ਆਯੁਸ਼ ਸਿਨਹਾ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਹੋਈ। ਹਾਲਾਂਕਿ ਉਹਨਾਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਪਰ ਕਿਸਾਨਾਂ ਦਾ ਕਹਿਣਾ ਹੈ ਕਿ ਆਯੁਸ਼ ਸਿਨਹਾ ਖਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੰਗ ਨੂੰ ਲੈ ਕੇ ਕੱਲ੍ਹ ਕਿਸਾਨ ਕਰਨਾਲ ਵਿਚ ਡੀਸੀ ਦਫਤਰ ਦਾ ਘਿਰਾਓ ਕਰਨਗੇ।