ਟਿਊਸ਼ਨ ਟੀਚਰ ਨੇ ਲੋਹੇ ਦੀ ਰਾਡ ਨਾਲ ਕੁੱਟਿਆ ਅੱਠ ਸਾਲ ਦਾ ਮੁੰਡਾ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਬੱਚੇ ਦੇ ਮਾਪਿਆਂ ਨੇ ਦਰਜ ਕਰਵਾਈ ਸ਼ਿਕਾਇਤ 

Tuition teacher beat an eight-year-old boy with an iron rod

ਗਵਾਲੀਅਰ: ਮੱਧ ਪ੍ਰਦੇਸ਼ ਦੇ ਗਵਾਲੀਅਰ 'ਚ ਹੋਮਵਰਕ ਪੂਰਾ ਨਾ ਕਰਨ 'ਤੇ ਇੱਕ ਅੱਠ ਸਾਲਾ ਵਿਦਿਆਰਥੀ ਨੂੰ ਉਸ ਦੇ ਟਿਊਸ਼ਨ ਅਧਿਆਪਕ ਵੱਲੋਂ ਲੋਹੇ ਦੀ ਰਾਡ ਨਾਲ ਕਥਿਤ ਤੌਰ 'ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਟਿਊਸ਼ਨ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ।

ਇਸ ਮਾਮਲੇ ਬਾਰੇ ਗੱਲ ਕਰਦਿਆਂ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪਿਛਲੇ ਹਫ਼ਤੇ ਵਾਪਰੀ ਇਸ ਘਟਨਾ ਲਈ ਅਧਿਆਪਕ ਯੋਗੇਸ਼ ਸ਼੍ਰੀਵਾਸਤਵ ਵਿਰੁੱਧ ਬਾਲ ਐਕਟ ਅਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਇਹ ਘਟਨਾ 1 ਸਤੰਬਰ ਨੂੰ ਸ਼ਹਿਰ ਦੇ ਥਾਟੀਪੁਰ ਇਲਾਕੇ 'ਚ ਵਾਪਰੀ, ਜਦੋਂ ਹੋਮਵਰਕ ਪੂਰਾ ਨਾ ਕਰਨ ਕਰਕੇ ਗੁੱਸੇ 'ਚ ਆਏ ਅਧਿਆਪਕ ਨੇ ਪੰਜਵੀਂ ਜਮਾਤ 'ਚ ਪੜ੍ਹਦੇ 8 ਸਾਲਾਂ ਦੇ ਇੱਕ ਦੇ ਵਿਦਿਆਰਥੀ ਨੂੰ ਲੋਹੇ ਦੀ ਰਾਡ ਨਾਲ ਕੁੱਟਿਆ।

ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੇ ਦੀ ਲੱਤ ਅਤੇ ਪਿੱਠ 'ਤੇ ਸੱਟਾਂ ਲੱਗੀਆਂ ਹਨ, ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਦੇ ਦੱਸਣ ਅਨੁਸਾਰ ਮਾਮਲੇ ਦੀ ਜਾਂਚ ਜਾਰੀ ਹੈ, ਅਤੇ ਦੋਸ਼ੀ ਅਧਿਆਪਕ ਖ਼ਿਲਾਫ਼ ਬਣਦੀ ਕਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ।