6, 7, 8, 9, 10 ਅਤੇ 11 ਸਤੰਬਰ ਨੂੰ ਭਾਰੀ ਮੀਂਹ ਦੀ ਚੇਤਾਵਨੀ
ਉਤਰਾਖੰਡ ਅਤੇ ਉੱਤਰ ਪ੍ਰਦੇਸ਼ ਸਣੇ ਕਈ ਸੂਬਿਆਂ ਵਿਚ ਵੱਧ ਸਕਦਾ ਹੈ ਖਤਰਾ
ਭਾਰਤੀ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਲਈ ਕਈ ਸੂਬਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਜਿੱਥੇ ਪਹਾੜੀ ਸੂਬਿਆਂ ਵਿੱਚ ਬੱਦਲ ਫਟਣ ਵਰਗੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਉੱਥੇ ਹੀ ਪੰਜਾਬ ਅਤੇ ਜੰਮੂ-ਕਸ਼ਮੀਰ ਵਰਗੇ ਸੂਬਿਆਂ ਵਿੱਚ ਹੜ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਕਰ ਦਿੱਤਾ ਹੈ।
ਮੌਸਮ ਵਿਭਾਗ ਮੁਤਾਬਕ ਰਾਜਸਥਾਨ ਵਿੱਚ ਅਗਲੇ ਕੁਝ ਦਿਨਾਂ ਤੱਕ ਭਾਰੀ ਬਾਰਿਸ਼ ਜਾਰੀ ਰਹੇਗੀ। ਸ਼ਨੀਵਾਰ ਨੂੰ ਬਾਂਸਵਾੜਾ, ਡੂੰਗਰਪੁਰ, ਪ੍ਰਤਾਪਗੜ੍ਹ, ਸਲੰਬਰ ਅਤੇ ਉਦੈਪੁਰ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਅਜਮੇਰ, ਬਾਰਨ, ਭੀਲਵਾੜਾ, ਕੋਟਾ ਅਤੇ ਜਲੋਰ ਵਿੱਚ ਵੀ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਵਿੱਚ ਅੱਜ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਕੁਝ ਦਿਨਾਂ ਤੱਕ ਦਿੱਲੀ ਵਿੱਚ ਬੱਦਲਵਾਈ ਰਹੇਗੀ ਅਤੇ ਤੇਜ਼ ਹਵਾਵਾਂ ਦੇ ਨਾਲ ਰੁਕ-ਰੁਕ ਕੇ ਮੀਂਹ ਪਵੇਗਾ।
ਪੂਰਬੀ ਅਤੇ ਮੱਧ ਭਾਰਤ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਬਿਹਾਰ ਅਤੇ ਝਾਰਖੰਡ ਵਿੱਚ ਅਗਲੇ ਤਿੰਨ ਦਿਨਾਂ ਤੱਕ ਤੇਜ਼ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਮੱਧ ਪ੍ਰਦੇਸ਼, ਓਡੀਸ਼ਾ, ਛੱਤੀਸਗੜ੍ਹ ਅਤੇ ਵਿਦਰਭ ਵਿੱਚ ਵੀ ਮੀਂਹ ਪੈ ਸਕਦਾ ਹੈ।
ਉੱਤਰ ਪ੍ਰਦੇਸ਼ ਵਿੱਚ ਅਗਲੇ ਚਾਰ ਦਿਨਾਂ ਤੱਕ ਮੌਸਮ ਆਮ ਰਹੇਗਾ ਪਰ 10 ਅਤੇ 11 ਸਤੰਬਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਸਮੇਂ ਹਲਕੀ ਬਾਰਿਸ਼ ਅਤੇ ਗਰਜ-ਤੂਫ਼ਾਨ ਦੀ ਸੰਭਾਵਨਾ ਹੈ।