ਰਾਮਬਨ ਵਿਚ ਖਾਈ ‘ਚ ਡਿੱਗੀ ਮਿੰਨੀ ਬੱਸੀ, 20 ਯਾਤਰੀਆਂ ਦੀ ਮੌਤ
ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸੇ ਵਿਚ 20 ਲੋਕਾਂ ਦੀ ਮੌਤ ਹੋ ਗਈ। ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇ...
Ramban Bus Accident
ਜੰਮੂ : ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ‘ਚ ਸ਼ਨੀਵਾਰ ਨੂੰ ਇਕ ਭਿਆਨਕ ਸੜਕ ਹਾਦਸੇ ਵਿਚ 20 ਲੋਕਾਂ ਦੀ ਮੌਤ ਹੋ ਗਈ। ਸ਼੍ਰੀਨਗਰ-ਜੰਮੂ ਨੈਸ਼ਨਲ ਹਾਈਵੇ ਦੇ ਕੋਲ ਇਕ ਮਿੰਨੀ ਬੱਸ ਬੇਕਾਬੂ ਹੋ ਕੇ ਖਾਈ ‘ਚ ਡਿਗ ਗਈ। ਇਸ ਹਾਦਸੇ ‘ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਿੰਨੀ ਬੱਸ ‘ਚ ਕੁੱਲ 33 ਲੋਕ ਸਵਾਰ ਸੀ। ਇਸ ਦੁਰਘਟਨਾ ‘ਚ 13 ਲੋਕ ਗੰਭੀਰ ਰੂਪ ਵਿਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮਦਦ ਨਾਲ ਜ਼ਖ਼ਮੀ ਲੋਕਾਂ ਨੂੰ ਇਲਾਜ ਲਈ ਉਧਮਪੁਰ ਸਥਿਤ ਸੈਨਯ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।