ਤੇਲ ਦੀਆਂ ਕੀਮਤਾਂ ਨੂੰ ਲੈ ਕੇ ਵਿਰੋਧੀ ਧਿਰਾਂ ਉਤੇ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਸ਼ਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਇਸ ਮੁੱਦੇ ‘ਤੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ‘ਤੇ ਰੱਖਿਆ...

Arun Jaitley

ਨਵੀਂ ਦਿੱਲੀ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਤੋਂ ਬਾਅਦ ਵਿੱਤ ਮੰਤਰੀ ਅਰੁਣ ਜੇਤਲੀ ਨੇ ਇਸ ਮੁੱਦੇ ‘ਤੇ ਵਿਰੋਧੀ ਧਿਰਾਂ ਨੂੰ ਨਿਸ਼ਾਨੇ ‘ਤੇ ਰੱਖਿਆ ਹੈ। ਉਨ੍ਹਾਂ ਨੇ ਤੇਲ ਦੀਆਂ ਕੀਮਤਾਂ ‘ਚ ਵਾਧੇ ਦੇ ਪਿੱਛੇ ਮੌਜੂਦ ਅੰਤਰਰਾਸ਼ਟਰੀ ਕਾਰਨਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਵਾਧੇ ਤੋਂ ਪੈਦਾ ਹੋਈਆਂ ਚੁਣੌਤੀਆਂ ਨੂੰ ਕੁਝ ਵਿਰੋਧੀ ਨੇਤਾਵਾਂ ਨੇ ਟਵੀਟਸ ਅਤੇ ਟੀਵੀ ‘ਤੇ ਦਿੱਤੇ ਜਾਣ ਵਾਲੇ ਬਿਆਨਾਂ ਤੋਂ ਹੋਰ ਘੱਟ ਨਹੀਂ ਕੀਤਾ ਜਾ ਸਕਦਾ ਹੈ। ਇਹ ਸਮੱਸਿਆ ਬਹੁਤ ਗੰਭੀਰ ਹੈ।