ਤੇਜ਼ ਰਫ਼ਤਾਰ ਟਰੱਕ ਨੇ ਮਾਰੀ ਮੋਟਰਸਾਈਕਲ ਨੂੰ ਟੱਕਰ, ਇਕ ਪਿੰਡ ਦੇ ਤਿੰਨ ਲੋਕਾਂ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਦੌਰਾਨ ਤਿੰਨ ਲੋਕਾਂ...

Ghazipur Accident

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਗਾਜ਼ੀਪੁਰ ਜ਼ਿਲ੍ਹੇ ‘ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਜਿਸ ਦੌਰਾਨ ਤਿੰਨ ਲੋਕਾਂ ਦੀ ਮੌਤ ਹੋ ਗਈ। ਦੁਰਘਟਨਾ ਜਲਾਲਬਾਦ ਗੋਲ ਚੱਕਰ ਦੇ ਕੋਲ ਉਸ ਸਮੇਂ ਹੋਈ ਜਦੋਂ ਤਿੰਨ ਨੌਜਵਾਨ ਮੋਟਰਸਾਈਕਲ ਤੇ ਹਰਤਾਰਾ ਤੋਂ ਵਾਪਸ ਆ ਰਹੇ ਸਨ। ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਪਿਛੋਂ ਦੀ ਟੱਕਰ ਮਾਰੀ, ਜਿਸ ਨਾਲ ਤਿੰਨਾਂ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਜਾਣਕਾਰੀ ਦੇ ਮੁਤਾਬਕ, ਤਿੰਨੇ ਨੌਜਵਾਨ ਲੋਰਪੁਰ ਦੇ ਹੀ ਰਹਿਣ ਵਾਲੇ ਸੀ। ਘਟਨਾ ਸ਼ੁਕਰਵਾਰ ਦੀ ਦੱਸੀ ਜਾ ਰਹੀ ਹੈ। ਘਟਨਾ ਤੋਂ ਬਾਅਦ ਤਿੰਨਾਂ ਮ੍ਰਿਤਕਾਂ ਦੇ ਘਰ ਵਿਚ ਦੁਖ ਦਾ ਮਾਹੌਲ ਬਣਿਆ ਹੋਇਆ ਹੈ।