ਲਾਲ ਬੱਤੀ ਹੋਣ ‘ਤੇ ਗਾਂ ਨੇ ਲਾਈ ਆਪਣੀ ਬਰੇਕ, ਵੀਡੀਓ ਵਾਇਰਲ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੜਕ ਪਾਰ ਕਰ ਰਹੀ ਗਾਂ ਨੇ ਲੋਕਾਂ ਦੇ ਉਡਾਏ ਹੋਸ਼

Cows followed the traffic rules

ਨਵੀਂ ਦਿੱਲੀ: ਦੇਸ਼ 'ਚ ਜਿੱਥੇ ਨਵਾਂ ਮੋਟਰ ਵਹੀਕਲ ਐਕਟ 2019 ਲਾਗੂ ਕਰਕੇ ਟ੍ਰੈਫਿਕ ਨਿਯਮ ਤੋੜਨ ਵਾਲਿਆਂ 'ਤੇ ਭਾਰੀ ਜ਼ੁਰਮਾਨਾ ਲਗਾਇਆ ਜਾ ਰਿਹਾ ਹੈ। ਉੱਥੇ ਹੀ ਕਈ ਗੱਡੀਆਂ ਦੇ ਚਲਾਨ ਉਨ੍ਹਾਂ ਦੀ ਕੀਮਤ ਤੋਂ ਵੱਧ ਕੱਟੇ ਜਾ ਰਹੇ ਹਨ। ਉੱਥੇ ਹੀ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ। ਇਸ ਵੀਡੀਉ ਵਿਚ ਇੱਕ ਗਾਂ ਵੱਲੋਂ ਟ੍ਰੈਫਿਕ ਨਿਯਮਾਂ ਦਾ ਪਾਲਣ ਕੀਤਾ ਜਾ ਰਿਹਾ ਹੈ।

ਜੀ ਹਾਂ ਦਰਅਸਲ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਇੱਕ ਗਾਂ ਸੜਕ ਪਾਰ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਅਚਾਨਕ ਲਾਲ ਬੱਤੀ ਹੋਣ ‘ਤੇ ਗਾਂ ਸਾਰੀਆਂ ਗੱਡੀਆਂ ਨਾਲ ਖੜ੍ਹੀ ਹੋ ਜਾਂਦੀ ਹੈ। ਇਸ ਨੂੰ ਦੇਖ ਸਾਰੇ ਲੋਕ ਹੈਰਾਨ ਰਹਿ ਜਾਂਦੇ ਹਨ। ਕਾਬਲੇਗੌਰ ਹੈ ਕਿ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਵਾਇਰਲ ਹੋ ਰਹੀ ਹੈ ਜਿਸ ਨੂੰ ਲੋਕਾਂ ਵੱਲੋਂ ਕਾਫ਼ੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ।

ਇੰਨਾ ਹੀ ਨਹੀਂ ਲੋਕਾਂ ਵੱਲੋਂ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਨਸਾਨਾਂ ਨੂੰ ਇਸ ਗਾਂ ਤੋਂ ਕੁੱਝ ਸਿੱਖਣ ਦੀ ਲੋੜ ਹੈ ਅਤੇ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੇ ਕੁਮੈਂਟ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਕਈ ਲੋਕਾਂ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ। ਉੱਥੇ ਹੀ ਨਵੇਂ ਬਣੇ ਟ੍ਰੈਫਿਕ ਨਿਯਮਾਂ ਕਾਰਨ ਕਈ ਤਰ੍ਹਾਂ ਦੇ ਹੈਰਾਨ ਕਰ ਦੇਣ ਵਾਲੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ ਕਿ ਕੁੱਝ ਦਿਨ ਪਹਿਲਾਂ ਅਜਿਹੀ ਘਟਨਾ ਦਿੱਲੀ 'ਚ ਵਾਪਰੀ ਸੀ

ਜਿੱਥੇ ਟ੍ਰੈਫਿਕ ਪੁਲਿਸ ਮੁਲਾਜ਼ਮਾਂ ਨੇ ਸ਼ਰਾਬੀ ਡਰਾਈਵਰ ਦਾ ਚਲਾਨ 25 ਹਜ਼ਾਰ ਰੁਪਏ ਦਾ ਕੱਟ ਦਿੱਤਾ। ਚਲਾਨ ਕੱਟਣ ਕਾਰਨ ਬਾਈਕ ਸਵਾਰ ਰਾਕੇਸ਼ ਨੂੰ ਇੰਨਾ ਗੁੱਸਾ ਆਇਆ ਕਿ ਉਸ ਨੇ ਆਪਣੀ ਮੋਟਰਸਾਈਕਲ ਦੀ ਟੈਂਕੀ ਵਿਚੋਂ ਤੇਲ ਕੱਢ ਕੇ ਮੋਟਸਾਈਕਲ 'ਤੇ ਛਿੜਕ ਕੇ ਅੱਗ ਲਾ ਦਿੱਤੀ। ਇਸ ਮੌਕੇ 'ਤੇ ਪੁਲਿਸ ਵੱਲੋਂ ਰਾਕੇਸ਼ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਖਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।