ਸ਼ੇਖ ਹਸੀਨਾ ਨੇ ਸੋਨੀਆ ਗਾਂਧੀ ਅਤੇ ਮਨਮੋਹਨ ਸਿੰਘ ਨਾਲ ਕੀਤੀ ਮੁਲਾਕਾਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ।

Sheikh Hasina meets Sonia Gandhi and Manmohan Singh

ਨਵੀਂ ਦਿੱਲੀ: ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਸ਼ੇਖ ਹਸੀਨਾ ਨੇ ਪ੍ਰਿਅੰਕਾ ਗਾਂਧੀ ਨੂੰ ਗਲੇ ਮਿਲ ਕੇ ਉਹਨਾਂ ਨੂੰ ਤੋਹਫ਼ਾ ਦਿੱਤਾ। ਇਸ ਮੁਲਾਕਾਤ ਦੌਰਾਨ ਕਾਂਗਰਸ ਆਗੂ ਆਨੰਦ ਸ਼ਰਮਾ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਭਾਰਤ ਅਤੇ ਬੰਗਲਾਦੇਸ਼ ਵਿਚਕਾਰ ਕਈ ਅਹਿਮ ਸਮਝੌਤੇ ਹੋਏ।

ਪੀਐਮ ਮੋਦੀ ਅਤੇ ਬੰਗਲਾਦੇਸ਼ ਦੀ ਪੀਐਮ ਦੀ ਮੁਲਾਕਾਤ ਦੌਰਾਨ ਕਈ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ। ਇਸ ਦੌਰਾਨ ਪੀਐਮ ਮੋਦੀ ਨੇ ਦੱਸਿਆ ਕਿ ਐਲਪੀਜੀ ਆਯਾਤ, ਵੋਕੇਸ਼ਨਲ ਟ੍ਰੇਨਿੰਗ ਅਤੇ ਸਮਾਜਕ ਸਹੂਲਤਾਂ ਦੇ ਖੇਤਰ ਵਿਚ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ ਗਈ ਹੈ। ਸ਼ੇਖ ਹਸੀਨਾ ਨੇ ਭਾਰਤ ਦੌਰੇ ਦੌਰਾਨ ਅਸਾਮ ਵਿਚ ਐਨਆਰਸੀ ਦਾ ਮੁੱਦਾ ਵੀ ਚੁੱਕਿਆ। ਦੱਸ ਦਈਏ ਕਿ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਵੀਰਵਾਰ ਤੋਂ ਚਾਰ ਦਿਨ ਦੇ ਭਾਰਤ ਦੌਰੇ ‘ਤੇ ਹੈ।

ਸ਼ੇਖ ਹਸੀਨਾ ਪਾਣੀ ਦੀ ਵੰਡ ਅਤੇ ਰੋਹਿੰਗਿਆ ਮੁਸਲਮਾਨਾਂ ਦੇ ਮੁੱਦੇ ‘ਤੇ ਵੀ ਭਾਰਤ ਨਾਲ ਗੱਲਬਾਤ ਕਰੇਗੀ। ਸੂਤਰਾਂ ਮੁਤਾਬਕ ਸ਼ੇਖ ਹਸੀਨਾ ਨੇ ਕਿਹਾ ਕਿ ਬੰਗਲਾਦੇਸ਼ ਨੂੰ ਐਨਆਰਸੀ ਤੋਂ ਕੋਈ ਸਮੱਸਿਆ ਨਹੀਂ ਹੈ ਅਤੇ ਨਾ ਹੀ ਬੰਗਲਾਦੇਸ਼ ਨੂੰ ਇਸ ਦੀ ਚਿੰਤਾ ਕਰਨ ਦੀ ਲੋੜ ਹੈ, ਕਿਉਂਕਿ ਉਹਨਾਂ ਨੇ ਪੀਐਮ ਮੋਦੀ ਨਾਲ ਗੱਲ ਕੀਤੀ ਹੈ। ਪੀਐਮ ਮੋਦੀ ਅਤੇ ਪੀਐਮ ਹਸੀਨਾ ਵਿਚਕਾਰ ਇਹ 10 ਦਿਨਾਂ ਵਿਚ ਦੂਜੀ ਮੁਲਾਕਾਤ ਹੈ। ਦੋਵੇਂ ਆਗੂ 27 ਸਤੰਬਰ ਨੂੰ ਨਿਊਯਾਰਕ ਵਿਚ ਸੰਯੁਕਤ ਰਾਸ਼ਟਰ ਮਹਾਂ ਸਭਾ ਮੌਕੇ ਮਿਲੇ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।